ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਮਾਰਚ 12
ਏਮਜ਼ ਦਿੱਲੀ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਏਮਜ਼ ਦਿੱਲੀ ਤੋਂ ਛੁੱਟੀ ਦੇ ਦਿੱਤੀ ਗਈ ਹੈ। ਦਿਲ ਦੀਆਂ ਬਿਮਾਰੀਆਂ ਕਾਰਨ ਉਨ੍ਹਾਂ ਨੂੰ 9 ਮਾਰਚ ਨੂੰ ਏਮਜ਼ ਵਿਚ ਦਾਖਲ ਕਰਵਾਇਆ ਗਿਆ ਸੀ ਤੇ ਉਨ੍ਹਾਂ ਦੀ ਸਿਹਤ ਠੀਕ ਹੋ ਗਈ ਹੈ। ਉਨ੍ਹਾਂ ਨੂੰ ਅਗਲੇ ਕੁਝ ਦਿਨਾਂ ਲਈ ਢੁਕਵਾਂ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ।