View in English:
December 21, 2024 9:41 pm

ਉੱਤਰੀ ਭਾਰਤ ‘ਚ ਪਾਰਾ ਡਿੱਗਿਆ , ਤੇਜ਼ ਠੰਡ ਦੀ ਸੰਭਾਵਨਾ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਦਸੰਬਰ 20

ਹਿਮਾਚਲ ਅਤੇ ਪੂਰਬੀ ਰਾਜਸਥਾਨ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਅਗਲੇ ਕੁਝ ਦਿਨਾਂ ਤੱਕ ਠੰਡ ਪੈਣ ਦੀ ਸੰਭਾਵਨਾ ਹੈ। ਇਸ ਨਾਲ ਫਸਲਾਂ ਦਾ ਨੁਕਸਾਨ ਹੋ ਸਕਦਾ ਹੈ। ਉੱਤਰ ਦੇ ਕਈ ਹਿੱਸਿਆਂ ਵਿੱਚ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਦੇ ਜ਼ਿਆਦਾਤਰ ਹਿੱਸਿਆਂ ‘ਚ ਪਿਛਲੇ ਕੁਝ ਦਿਨਾਂ ਤੋਂ ਘੱਟੋ-ਘੱਟ ਤਾਪਮਾਨ ਜ਼ੀਰੋ ਡਿਗਰੀ ਸੈਲਸੀਅਸ ਤੋਂ ਹੇਠਾਂ ਚਲਾ ਗਿਆ ਹੈ।

ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਹੇਠਲੇ ਅਤੇ ਮੱਧ ਪੱਧਰ ‘ਤੇ ਪੱਛਮੀ ਹਵਾਵਾਂ ‘ਚ ਸਰਗਰਮ ਹਨ, ਜਿਸ ਕਾਰਨ ਇਹ ਹਵਾਵਾਂ ਦੱਖਣੀ-ਪੱਛਮੀ ਰਾਜਸਥਾਨ ਦੇ ਹੇਠਲੇ ਪੱਧਰ ‘ਤੇ ਫੈਲ ਰਹੀਆਂ ਹਨ। ਇਸ ਦਾ ਕਿੰਨਾ ਪ੍ਰਭਾਵ ਹੋਵੇਗਾ, ਇਸ ਬਾਰੇ ਅਜੇ ਕੋਈ ਭਵਿੱਖਬਾਣੀ ਨਹੀਂ ਕੀਤੀ ਗਈ ਹੈ।

ਅਗਲੇ ਦੋ ਦਿਨਾਂ ਤੱਕ ਹਰਿਆਣਾ, ਹਿਮਾਚਲ, ਪੰਜਾਬ, ਉੱਤਰ ਪ੍ਰਦੇਸ਼ ਅਤੇ ਆਸਾਮ ਅਤੇ ਮੇਘਾਲਿਆ ਦੇ ਵੱਖ-ਵੱਖ ਖੇਤਰਾਂ ਵਿੱਚ ਦੇਰ ਰਾਤ ਤੋਂ ਤੜਕੇ ਤੱਕ ਸੰਘਣੀ ਧੁੰਦ ਛਾਈ ਰਹੇਗੀ। ਦਿੱਲੀ ਅਤੇ ਪੂਰਬੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਧੁੰਦ ਅਤੇ ਜੰਮੂ ਅਤੇ ਕਸ਼ਮੀਰ, ਪੱਛਮੀ ਮੱਧ ਪ੍ਰਦੇਸ਼, ਪੱਛਮੀ ਉੱਤਰ ਪ੍ਰਦੇਸ਼, ਬਿਹਾਰ ਅਤੇ ਤ੍ਰਿਪੁਰਾ ਦੇ ਅਲੱਗ-ਥਲੱਗ ਖੇਤਰਾਂ ਵਿੱਚ ਹਲਕੀ ਧੁੰਦ ਹੋਵੇਗੀ। ਮੌਸਮ ਵਿਭਾਗ ਨੇ ਕਿਹਾ ਹੈ ਕਿ 20 ਅਤੇ 21 ਦਸੰਬਰ ਨੂੰ ਪੂਰਬੀ ਰਾਜਸਥਾਨ ਅਤੇ ਝਾਰਖੰਡ ਵਿੱਚ ਸੰਘਣੀ ਧੁੰਦ ਦਾ ਕਹਿਰ ਜਾਰੀ ਰਹੇਗਾ।

ਅਗਲੇ ਕੁਝ ਦਿਨਾਂ ਤੱਕ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ‘ਚ ਲੋਕਾਂ ਨੂੰ ਕੜਾਕੇ ਦੀ ਠੰਡ ਦਾ ਸਾਹਮਣਾ ਕਰਨਾ ਪਵੇਗਾ। ਪੂਰਬੀ ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ ਵਿੱਚ 20 ਤੋਂ 21 ਦਸੰਬਰ, ਪੱਛਮੀ ਰਾਜਸਥਾਨ ਵਿੱਚ 20 ਤੋਂ 21 ਦਸੰਬਰ ਅਤੇ ਪੰਜਾਬ ਵਿੱਚ 20 ਤੋਂ 22 ਦਸੰਬਰ ਦੌਰਾਨ ਸੀਤ ਲਹਿਰ ਜਾਰੀ ਰਹੇਗੀ। ਅਗਲੇ ਸੱਤ ਦਿਨਾਂ ਦੌਰਾਨ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ ਅਤੇ ਮੁਜ਼ੱਫਰਾਬਾਦ ਦੇ ਵੱਖ-ਵੱਖ ਇਲਾਕਿਆਂ ‘ਚ ਸ਼ੀਤ ਲਹਿਰ ਕਾਰਨ ਠੰਢ ਦਾ ਅਨੁਭਵ ਹੋਵੇਗਾ।

Leave a Reply

Your email address will not be published. Required fields are marked *

View in English