View in English:
May 20, 2024 1:08 pm

ਐਗਜ਼ਿਟ ਪੋਲ ‘ਤੇ 19 ਅਪ੍ਰੈਲ ਤੋਂ 1 ਜੂਨ ਸ਼ਾਮ 6:30 ਵਜੇ ਤੱਕ ਲਗਾਈ ਪਾਬੰਦੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਮਈ 9

ਲੋਕ ਸਭਾ ਚੋਣਾਂ ਦੇ ਤਿੰਨ ਪੜਾਅ ਪੂਰੇ ਹੋਣ ਤੋਂ ਬਾਅਦ ਚੋਣ ਕਮਿਸ਼ਨ ਨੇ ਐਗਜ਼ਿਟ ਪੋਲ ਨੂੰ ਲੈ ਕੇ ਨਵਾਂ ਹੁਕਮ ਜਾਰੀ ਕੀਤਾ ਹੈ। ਚੋਣ ਕਮਿਸ਼ਨ ਨੇ 19 ਅਪ੍ਰੈਲ 2024 ਤੋਂ 01 ਜੂਨ 2024 ਤੱਕ ਸ਼ਾਮ 6:30 ਵਜੇ ਤੱਕ ਕਿਸੇ ਵੀ ਤਰ੍ਹਾਂ ਦੇ ਐਗਜ਼ਿਟ ਪੋਲ ਦੇ ਸੰਗਠਨ ਅਤੇ ਪ੍ਰਸਾਰਣ ‘ਤੇ ਪਾਬੰਦੀ ਲਗਾ ਦਿੱਤੀ ਹੈ।

ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੇ ਸੰਦਰਭ ਵਿੱਚ ਕਿਸੇ ਵੀ ਤਰ੍ਹਾਂ ਦੇ ਐਗਜ਼ਿਟ ਪੋਲ ਦਾ ਆਯੋਜਨ ਕਰਨ ਅਤੇ ਇਸ ਦੌਰਾਨ ਪ੍ਰਿੰਟ ਜਾਂ ਇਲੈਕਟ੍ਰਾਨਿਕ ਮੀਡੀਆ ਰਾਹੀਂ ਨਤੀਜਿਆਂ ਦੀ ਰਿਪੋਰਟ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਚੋਣ ਕਮਿਸ਼ਨ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਸਪੱਸ਼ਟ ਕੀਤਾ ਹੈ ਕਿ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 126 (1) (ਬੀ) ਤਹਿਤ ਐਗਜ਼ਿਟ ਪੋਲ ‘ਤੇ ਪਾਬੰਦੀ ਹੋਵੇਗੀ।

ਦਰਅਸਲ ਲੋਕ ਸਭਾ ਹਲਕਿਆਂ ਵਿੱਚ ਪੋਲਿੰਗ ਖ਼ਤਮ ਹੋਣ ਤੋਂ ਬਾਅਦ 48 ਘੰਟਿਆਂ ਦੇ ਸਮੇਂ ਦੌਰਾਨ ਕਿਸੇ ਵੀ ਇਲੈਕਟ੍ਰਾਨਿਕ ਮੀਡੀਆ ਵਿੱਚ ਐਗਜ਼ਿਟ ਪੋਲ ਜਾਂ ਕਿਸੇ ਹੋਰ ਚੋਣ ਸਰਵੇਖਣ ਦੇ ਨਤੀਜੇ ਦਿਖਾਉਣ ‘ਤੇ ਪਾਬੰਦੀ ਰਹੇਗੀ।

Leave a Reply

Your email address will not be published. Required fields are marked *

View in English