ਫੈਕਟ ਸਮਾਚਾਰ ਸੇਵਾ
ਰੋਹਤਕ, ਦਸੰਬਰ 20
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਟਵੀਟ ਕਰ ਓਮ ਪ੍ਰਕਾਸ਼ ਚੌਟਾਲਾ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨੈਲੋ ਸੁਪਰੀਮੋ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਓਮ ਪ੍ਰਕਾਸ਼ ਚੌਟਾਲਾ ਜੀ ਦਾ ਦਿਹਾਂਤ ਬਹੁਤ ਦੁਖਦਾਈ ਹੈ। ਉਨ੍ਹਾਂ ਨੂੰ ਮੇਰੀ ਨਿਮਰ ਸ਼ਰਧਾਂਜਲੀ। ਉਨ੍ਹਾਂ ਨੇ ਆਪਣੇ ਜੀਵਨ ਦੌਰਾਨ ਰਾਜ ਅਤੇ ਸਮਾਜ ਦੀ ਸੇਵਾ ਕੀਤੀ। ਦੇਸ਼ ਅਤੇ ਹਰਿਆਣਾ ਰਾਜ ਦੀ ਰਾਜਨੀਤੀ ਲਈ ਇਹ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ।