View in English:
April 30, 2024 1:58 pm

ਕਰਮਜੀਤ ਅਨਮੋਲ ਵੱਲੋਂ ਜੈਤੋ ਹਲਕੇ ਦੇ ਪਿੰਡਾਂ ‘ਤੇ ਕਸਬਿਆਂ ਵਿੱਚ ਚੋਣ ਰੈਲੀਆਂ

ਫੈਕਟ ਸਮਾਚਾਰ ਸੇਵਾ

ਫਰੀਦਕੋਟ, ਅਪ੍ਰੈਲ 17

ਫਰੀਦਕੋਟ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਪੰਜਾਬ ਦਾ 8 ਹਜਾਰ ਕਰੋੜ ਰੁਪਏ ਦਾ ਦਿਹਾਤੀ ਵਿਕਾਸ ਫੰਡ ਰੋਕ ਕੇ ਸੂਬੇ ਦੇ ਪਿੰਡਾਂ ਖਾਸ ਕਰਕੇ ਕਿਸਾਨੀ ਨਾਲ ਬਹੁਤ ਵੱਡਾ ਧੱਕਾ ਕੀਤਾ ਹੈ। ਉੱਘੀ ਪੰਜਾਬੀ ਕਲਾਕਾਰ ਸੋਨੀਆ ਮਾਨ ਅਤੇ ਵਿਧਾਨ ਸਭਾ ਹਲਕਾ ਵਿਧਾਇਕ ਅਮੋਲਕ ਸਿੰਘ ਦੀ ਹਾਜ਼ਰੀ ਵਿੱਚ ਜੈਤੋ ਹਲਕੇ ਦੇ ਪਿੰਡ ਮੱਤਾ, ਰੋੜੀਕਪੂਰਾਂ, ਚੈਨਾ, ਸੇਵੇਵਾਲਾ, ਬਾਜਾਖਾਨਾ, ਡੋਡ, ਬਰਗਾੜੀ, ਢਿੱਲਵਾਂ ਅਤੇ ਪੰਜਗਰਾਈਂ ਵਿੱਚ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਰਮਜੀਤ ਅਨਮੋਲ ਨੇ ਕਿਹਾ ਕਿ ਲੋਕਾਂ ਦੀ ਵੋਟ ਦੀ ਤਾਕਤ ਨਾਲ ਪਾਰਲੀਮੈਂਟ ਵਿੱਚ ਜਾ ਕੇ ਕੇਂਦਰ ਤੋਂ ਪਾਈ-ਪਾਈ ਦਾ ਹਿਸਾਬ ਲਿਆ ਜਾਵੇਗਾ।

ਆਪ ਉਮੀਦਵਾਰ ਨੇ ਆਮ ਆਦਮੀ ਪਾਰਟੀ ਦੀਆਂ ਪਿਛਲੇ ਦੋ ਸਾਲਾਂ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਦੇ ਹਜ਼ਾਰਾਂ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫਾਰਿਸ਼ ਅਤੇ ਮੈਰਿਟ ਦੇ ਆਧਾਰ ਉੱਤੇ ਨੌਕਰੀਆਂ ਦੇਣ ਤੋਂ ਇਲਾਵਾ ਹਰ ਘਰ ਨੂੰ ਮੁਫਤ ਬਿਜਲੀ ਦੀ ਸਹੂਲਤਾ ਦਿੱਤੀ ਗਈ ਹੈ। ਉਨਾਂ ਕਿਹਾ ਕਿ ਪਹਿਲੀ ਵਾਰ ਕਿਸਾਨਾਂ ਨੂੰ ਟੇਲਾਂ ਤੱਕ ਨਹਿਰੀ ਪਾਣੀ ਮਿਲਿਆ ਹੈ। ਕਰਮਜੀਤ ਅਨਮੋਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਪੂਰੇ ਹਿੰਦੁਸਤਾਨ ਦੀ ਲੜਾਈ ਲੜ ਰਿਹਾ ਹੈ। ਇਸ ਲਈ ਆਪ ਉਮੀਦਵਾਰਾਂ ਦੇ ਹੱਥ ਮਜਬੂਤ ਕਰਕੇ ਪਾਰਲੀਮੈਂਟ ਵਿੱਚ ਭੇਜਣਾ ਜਰੂਰੀ ਹੈ, ਤਾਂ ਜੋ ਮੋਦੀ ਸਰਕਾਰ ਦੀ ਤਾਨਾਸ਼ਾਹੀ ਦਾ ਤਖਤਾ ਪਲਟਾਇਆ ਜਾ ਸਕੇ।

ਉੱਘੇ ਕਲਾਕਾਰ ਸੋਨੀਆ ਮਾਨ ਨੇ ਕਰਮਜੀਤ ਅਨਮੋਲ ਦੇ ਹੱਕ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਇੱਕ ਸਿਆਸੀ ਆਗੂ ਵਜੋਂ ਨਹੀਂ ਸਗੋਂ ਕਲਾਕਾਰ ਅਤੇ ਕਿਸਾਨੀ ਅੰਦੋਲਨ ਦੀ ਆਵਾਜ਼ ਬਣ ਕੇ ਕਰਮਜੀਤ ਅਨਮੋਲ ਲਈ ਵੋਟਾਂ ਮੰਗਣ ਆਈ ਹਾਂ। ਉਹਨਾਂ ਕਿਹਾ ਕਿ ਫਰੀਦਕੋਟ ਹਲਕੇ ਦੀ ਸੇਵਾ ਕਬੂਲਣਾ ਕਰਮਜੀਤ ਦਾ ਇਸ ਲੋਕ ਸਭਾ ਹਲਕੇ ਲਈ ਸਨੇਹ ਅਤੇ ਪਿਆਰ ਪ੍ਰਗਟ ਕਰਦਾ ਹੈ। ਉਹਨਾਂ ਕਿਹਾ ਕਿ ਕੇਂਦਰ ਤੋਂ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਬੀਜੇਪੀ ਨੂੰ ਸੱਤਾ ਤੋਂ ਲਾਂਭੇ ਕਰਨਾ ਬਹੁਤ ਜਰੂਰੀ ਹੈ। ਜੇ ਗਲਤੀ ਨਾਲ ਫਿਰ ਬੀਜੇਪੀ ਸਰਕਾਰ ਆਉਂਦੀ ਹੈ ਤਾਂ ਦੇਸ਼ ਵਿੱਚੋਂ ਲੋਕਤੰਤਰ ਖਤਮ ਹੋ ਜਾਵੇਗਾ ਅਤੇ ਤਾਨਾਸ਼ਾਹੀ ਦਾ ਕਾਲਾ ਦੌਰ ਸ਼ੁਰੂ ਹੋ ਜਾਵੇਗਾ।

ਜੈਤੋ ਹਲਕੇ ਤੋਂ ਵਿਧਾਇਕ ਅਮੋਲਕ ਸਿੰਘ ਨੇ ਇਹਨਾਂ ਚੋਣ ਰੈਲੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਸ ਤਰੀਕੇ ਨਾਲ ਸੂਬੇ ਵਿੱਚ ਸਿਆਸੀ ਸਮੀਕਰਨ ਬਣ ਰਹੇ ਹਨ ਆਮ ਆਦਮੀ ਪਾਰਟੀ ਇਕੱਲੀ ਸਭ ਤੋਂ ਵੱਧ ਮਜਬੂਤ ਪਾਰਟੀ ਬਣ ਕੇ ਉਭਰ ਰਹੀ ਹੈ। ਕਿਉਂਕਿ ਦੋ ਸਾਲਾਂ ਵਿੱਚ ਹੀ ਇਸਨੇ ਲੋਕਾਂ ਵਿੱਚ ਆਪਣਾ ਆਧਾਰ ਬਣਾ ਲਿਆ ਹੈ ਉਹਨਾਂ ਕਿਹਾ ਕਿ ਹੁਣ ਪਾਰਟੀ ਦੇ ਪਾਰਲੀਮੈਂਟ ਮੈਂਬਰ ਜਿੱਤਣ ਨਾਲ ਪਾਰਟੀ ਦੀ ਤਾਕਤ ਦੁਗਣੀ ਹੋ ਜਾਵੇਗੀ ਅਤੇ ਉਹ ਕਰਮਜੀਤ ਅਨਮੋਲ ਨਾਲ ਮਿਲ ਕੇ ਹਲਕੇ ਦੇ ਰਹਿੰਦੇ ਕੰਮ ਕਰਾਉਣ ਵਿੱਚ ਕਾਮਯਾਬ ਹੋਣਗੇ। ਇਸ ਦੌਰਾਨ ਰੈਲੀ ਵਿਚ ਧਰਮਜੀਤ ਸਿੰਘ ਰਾਮਿਆਣਾ ਵਾਈਸ ਚੇਅਰਮੈਨ ਸੀਵਰੇਜ ਬੋਰਡ ਪੰਜਾਬ, ਸੁਖਜੀਤ ਸਿੰਘ ਢਿਲਵਾਂ ਚੇਅਰਮੈਨ ਜਿਲਾ ਯੋਜਨਾ ਬੋਰਡ ਫਰੀਦਕੋਟ, ਹਰਿ ਸਿਮਰਨ ਸਿੰਘ ਪ੍ਰਧਾਨ ਟਰੱਕ ਯੂਨੀਅਨ ਜੈਤੋ ਅਤੇ ਇਕਬਾਲ ਰੋਡ ਪ੍ਰਧਾਨ ਟਰੱਕ ਯੂਨੀਅਨ ਬਾਜਾਖਾਨਾ ਡਾਕਟਰ ਲਛਮਣ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਜੈਤੋ ਵੀ ਹਾਜਿਰ ਸਨ।

ਇਹਨਾਂ ਰੈਲੀਆਂ ਨੂੰ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਪੰਚਾਂ ਸਰਪੰਚਾਂ ਨੇ ਵੀ ਸੰਬੋਧਨ ਕੀਤਾ।

Leave a Reply

Your email address will not be published. Required fields are marked *

View in English