View in English:
May 21, 2024 7:13 pm

ਕਾਂਗਰਸੀ ਆਗੂਆਂ ਵਲੋਂ ਜੇਲ੍ਹ ‘ਚ ਬੰਦ ਨਵਜੋਤ ਸਿੱਧੂ ਨਾਲ ਮੁਲਾਕਾਤ

ਫੈਕਟ ਸਮਾਚਾਰ ਸੇਵਾ

ਪਟਿਆਲਾ, ਦਸੰਬਰ 29

ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਸੀਨੀਅਰ ਕਾਂਗਰਸੀ ਲੀਡਰ ਤੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੇ ਨਾਲ ਅੱਜ ਕਾਂਗਰਸ ਦੇ ਵੱਡੇ ਲੀਡਰਾਂ ਵਲੋਂ ਮੁਲਾਕਾਤ ਕੀਤੀ ਗਈ। ਸਿੱਧੂ ਨਾਲ ਮੁਲਾਕਾਤ ਕਰਨ ਵਾਲਿਆਂ ਵਿੱਚ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ, ਨੱਥੂ ਰਾਮ ਅਤੇ ਬੀਬੀ ਰਜਿੰਦਰ ਕੌਰ ਭੱਠਲ ਦੇ ਬੇਠੇ ਰਾਹੁਲ ਭੱਠਲ ਸ਼ਾਮਲ ਹਨ।

ਦੱਸ ਦਈਏ ਕਿ ਕਾਂਗਰਸ ਦੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ, ਜਿਨ੍ਹਾਂ ਨੂੰ ਕਿ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਵਲੋਂ ਪਾਰਟੀ ਤੋਂ ਬਾਹਰ ਦਾ ਰਸਤਾ ਵਿਖਾਇਆ ਹੋਇਆ ਹੈ, ਉਹ ਵੀ ਸਿੱਧੂ ਨੂੰ ਅੱਜ ਮਿਲ ਕੇ ਆਏ ਹਨ। ਸੁਰਜੀਤ ਸਿੰਘ ਧੀਮਾਨ ਦੀ ਸਿੱਧੂ ਦੇ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਇਹ ਵੀ ਜਾ ਰਿਹਾ ਹੈ ਕਿ ਸਿੱਧੂ ਦੇ ਜੇਲ੍ਹ ਤੋਂ ਬਾਹਰ ਆਉਣ ਨਾਲ ਕਾਂਗਰਸ ਵਿੱਚ ਨਵੀਂ ਜਾਨ ਫ਼ੂਕੀ ਜਾਵੇਗੀ।

Leave a Reply

Your email address will not be published. Required fields are marked *

View in English