View in English:
April 20, 2024 10:32 am

ਕੀਰਤਪੁਰ ਸਾਹਿਬ ਨੇੜੇ ਟਰੇਨ ਦੀ ਲਪੇਟ ‘ਚ ਆਏ 4 ਬੱਚੇ, ਤਿੰਨ ਦੀ ਹੋਈ ਮੌਤ

ਫੈਕਟ ਸਮਾਚਾਰ ਸੇਵਾ

ਕੀਰਤਪੁਰ ਸਾਹਿਬ , ਨਵੰਬਰ 27

ਰੋਪੜ ਦੇ ਕੀਰਤਪੁਰ ਸਾਹਿਬ ਨੇੜੇ ਲੋਹੰਡ-ਭਰਤਗੜ੍ਹ ਰੇਲ ਪਟੜੀ ‘ਤੇ ਚਾਰ ਬੱਚੇ ਰੇਲਗੱਡੀ ਦੀ ਲਪੇਟ ‘ਚ ਆ ਗਏ। ਇਸ ਹਾਦਸੇ ‘ਚ ਦੋ ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਇਕ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਬੱਚੇ ਰੇਲਵੇ ਟਰੈਕ ਦੇ ਕੋਲ ਖੇਡ ਰਹੇ ਸਨ। ਇਸੇ ਦੌਰਾਨ ਅਚਾਨਕ ਇਕ ਟਰੇਨ ਆਈ ਅਤੇ ਉਹ ਉਸ ਦੀ ਲਪੇਟ ਵਿੱਚ ਆ ਗਏ। ਆਲੇ-ਦੁਆਲੇ ਦੇ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਦੋ ਬੱਚਿਆਂ ਨੂੰ ਹਸਪਤਾਲ ਪਹੁੰਚਾਇਆ ਪਰ ਇਕ ਦੀ ਰਸਤੇ ‘ਚ ਹੀ ਮੌਤ ਹੋ ਗਈ।

Leave a Reply

Your email address will not be published. Required fields are marked *

View in English