View in English:
March 29, 2024 4:21 pm

ਕੁਲਦੀਪ ਧਾਲੀਵਾਲ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਗੁਜਰਾਤ ‘ਚ ਕੀਤੀ ਭਰਵੀਂ ਚੋਣ ਰੈਲੀ

ਫੈਕਟ ਸਮਾਚਾਰ ਸੇਵਾ

ਬਟਾਲਾ, ਨਵੰਬਰ 18

ਗੁਜਰਾਤ ਵਿਖੇ ਹੋ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਚੋਣ ਡਿਊਟੀ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਗੁਜਰਾਤ ਵਿਖੇ ਲਗਾਈ ਗਈ ਹੈ ਅਤੇ ਉਨਾਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਰਾਏਕੋਟ ਈਸਟ ਸੈਟੇਲਾਈਟ ਚੌਂਕ ਵਿੱਚ ਆਪ ਪਾਰਟੀ ਦੇ ਉਮੀਦਵਾਰ ਰਾਹਿਲ ਭੁਵਾ ਦੇ ਹੱਕ ਵਿਚ ਭਰਵੀਂ ਚੋਣ ਰੈਲੀ ਕੀਤੀ ਗਈ, ਜਿਸ ਵਿਚ ਭਾਰੀ ਗਿਣਤੀ ਵਿੱਚ ਲੋਕਾਂ ਦੀ ਮੋਜੂਦਗੀ, ਆਪ ਆਪਟੀ ਦੇ ਹੱਕ ਵਿੱਚ ਭੁਗਤਦੀ ਹੋਈ ਨਜ਼ਰ ਆਈ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਆਪ ਪਾਰਟੀ ਦੇ ਸੁਪੀਰਮੋ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਵਿੱਚ ਅਤੇ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਵਲੋਂ ਪੰਜਾਬ ਅੰਦਰ ਕਰਵਾਏ ਜਾ ਰਹੇ ਲੋਕ ਹਿੱਤ ਕਾਰਜਾਂ ਤੋਂ ਗੁਜਰਾਤ ਵਾਸੀ ਬਹੁਤ ਪ੍ਰਭਾਵਿਤ ਹਨ ਅਤੇ ਉਹ ਵੀ ਗੁਜਰਾਤ ਵਿੱਚ ਆਪ ਪਾਰਟੀ ਦੀ ਸਰਕਾਰ ਵੇਖਣਾ ਚਾਹੁੰਦੇ ਹਨ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ, ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੀਆਂ ਦੁੱਖ ਤਕਲੀਫਾਂ ਤੋਂ ਚੰਗੀ ਤਰਾਂ ਵਾਕਫ ਹੈ। ਉਨਾਂ ਕਿਹਾ ਕਿ ਲੋਕਾਂ ਦਾ ਆਪ ਮੁਹਾਰੇ ਆਪ ਪਾਰਟੀ ਵੱਲ ਆਉਣਾ, ਇਸ ਗੱਲ ਦਾ ਸੰਕੇਤ ਹੈ ਕਿ ਲੋਕ ਬਦਲਾਅ ਦੇ ਰੌਂਅ ਵਿੱਚ ਹਨ।

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਗੁਜਰਾਤ ਵਾਸੀ ਆਮ ਆਦਮੀ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹਨ ਅਤੇ ਲੋਕ ਗੁਜਰਾਤ ਵਿਚ ਬਦਲਾਅ ਲਿਆ ਕਿ ਆਪ ਪਾਰਟੀ ਦੇ ਹੱਕ ਵਿੱਚ ਭੁਗਤਣਗੇ। ਉਨਾਂ ਕਿਹਾ ਕਿ ਆਪ ਪਾਰਟੀ ਦੇ ਸੁਪੀਰਮੋ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਵਿੱਚ ਅਤੇ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਵਲੋਂ ਪੰਜਾਬ ਅੰਦਰ ਕਰਵਾਏ ਜਾ ਰਹੇ ਚਹੁਪੱਖੀ ਵਿਕਾਸ ਕੰਮਾਂ ਤੋਂ ਲੋਕ ਉਤਸ਼ਾਹਤ ਹਨ ਅਤੇ ਗੁਜਰਾਤ ਵਿਚ ਲੋਕ ਆਪ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੇ ਮਹਿਜ 8 ਮਹਿਨਿਆਂ ਦੇ ਕਾਰਜਕਾਲ ਦੌਰਾਨ ਹਰੇਕ ਵਰਗ ਦੀ ਭਲਾਈ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ। ਸੂਬਾ ਸਰਕਾਰ ਵਲੋਂ ਸਿਹਤ, ਸਿੱਖਿਆ, ਬਿਜਲੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਲੋਕ ਹਿੱਤ ਲਈ ਵੱਡੇ ਕਾਰਜ ਕੀਤੇ ਹਨ।

Leave a Reply

Your email address will not be published. Required fields are marked *

View in English