ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ , ਸਤੰਬਰ 21
ਹਲਕਾ ਉੱਤਰੀ ਦੇ ਵਿਧਾਇਕ ਡਾ: ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਮਧੂਮਿਤਾ ਦਾ ਅੱਜ ਅਚਾਨਕ ਦੇਹਾਂਤ ਹੋ ਗਿਆ। ਉਨ੍ਹਾਂ ਦਾ ਸਸਕਾਰ ਸ਼੍ਰੀ ਦੁਰਗਿਆਨਾ ਤੀਰਥ ਸਥਿਤ ਸ਼ਿਵਪੁਰੀ ਵਿਖੇ ਕੀਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅਗਨੀ ਦਿੱਤੀ।
ਇਸ ਦੁੱਖ ਦੀ ਘੜੀ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਐਕਸ ‘ਤੇ ਇੱਕ ਪੋਸਟ ਸ਼ੇਅਰ ਕਰਕੇ ਵਿਧਾਇਕ ਕੁੰਵਰ ਨਾਲ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਆਮ ਆਦਮੀ ਪਾਰਟੀ ਦਾ ਪਰਿਵਾਰ ਵਿਧਾਇਕ ਕੁੰਵਰ ਦੇ ਨਾਲ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼ਿਵਪੁਰੀ ਸ਼ਮਸ਼ਾਨਘਾਟ ‘ਚ ਵਿਧਾਇਕ ਦੀ ਪਤਨੀ ਦੇ ਸਸਕਾਰ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਇਸ ਦੌਰਾਨ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਵਿਧਾਇਕ ਡਾ: ਅਜੇ ਗੁਪਤਾ, ਸ਼੍ਰੀ ਦੁਰਗਿਆਣਾ ਕਮੇਟੀ ਦੇ ਮੁਖੀ ਪ੍ਰੋ. ਲਕਸ਼ਮੀਕਾਂਤਾ ਚਾਵਲਾ, ਮਹੰਤ ਅਨੰਤ ਦਾਸ ਜੀ ਮਹਾਰਾਜ, ਡੀਆਈਜੀ ਸਤਿੰਦਰ ਸਿੰਘ, ਪੁਲੀਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ, ਡੀਸੀਪੀ ਲਾਅ ਐਂਡ ਆਰਡਰ ਆਲਮ ਵਿਜੇ ਸਿੰਘ, ਜ਼ਿਲ੍ਹਾ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਅਸ਼ਵਨੀ ਪੱਪੂ, ਸਾਬਕਾ ਵਿਧਾਇਕ ਸੁਨੀਲ ਦੱਤੀ, ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ, ਸਾਬਕਾ ਕੌਂਸਲਰ ਰਾਜਕੰਵਲਪ੍ਰੀਤਪਾਲ ਲੱਕੀ , ਮੀਨੂੰ ਸਹਿਗਲ, ਜੇ.ਪੀ.ਸ਼ੂਰ, ਨਟਖਟ ਸੇਵਾ ਦਲ ਦੇ ਮੁਖੀ ਸੁਧੀਰ ਸੂਰੀ, ਪ੍ਰਮੋਦ ਭਾਟੀਆ ਅਤੇ ਵੱਖ-ਵੱਖ ਸਮਾਜ ਸੇਵੀ ਰਾਜਨ ਹਾਜ਼ਰ ਸਨ।