View in English:
May 21, 2024 11:02 pm

ਕੇਂਦਰੀ ਜੇਲ੍ਹ ਕਪੂਰਥਲਾ ‘ਚ ਲੜਾਈ ਦੌਰਾਨ 4 ਹਵਾਲਾਤੀ ਜ਼ਖ਼ਮੀ

ਫੈਕਟ ਸਮਾਚਾਰ ਸੇਵਾ

ਕਪੂਰਥਲਾ , ਜੁਲਾਈ 13

ਕੇਂਦਰੀ ਜੇਲ੍ਹ ਵਿਚ ਤੜਕਸਾਰ ਹੋਈ ਲੜਾਈ ਦੌਰਾਨ 4 ਹਵਾਲਾਤੀ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਹੈ। ਜਿਸ ਵਿੱਚ ਇਕ ਦੀ ਹਾਲਤ ਗੰਭੀਰ ਹੋਣ ਕਾਰਨ ਉਸਨੂੰ ਹਾਇਰ ਸੈਂਟਰ ਰੈਫਰ ਕੀਤਾ ਜਾ ਰਿਹਾ ਹੈ।

ਪ੍ਰਾਪਤ ਵੇਰਵੇ ਅਨੁਸਾਰ ਸਿਵਲ ਹਸਪਾਤਲ ਦੇ ਐਮਰਜੈਂਸੀ ਵਾਰਡ ‘ਚ ਡਿਊਟੀ ‘ਤੇ ਤਾਇਨਾਤ ਡਾ. ਨਵਦੀਪ ਕੌਰ ਨੇ ਦੱਸਿਆ ਕਿ ਅੱਜ ਸਵੇਰੇ ਕੇਂਦਰੀ ਜੇਲ੍ਹ ਤੋਂ ਚਾਰ ਜਖ਼ਮੀ ਹਵਾਲਾਤੀਆਂ ਜਿਨ੍ਹਾਂ ‘ਚ ਸਿਮਰਨ ਸਿੰਘ , ਸੁਰਿੰਦਰ ਸਿੰਘ, ਅਮਨਪ੍ਰੀਤ ਸਿੰਘ ਤੇ ਵਰਿੰਦਰਪਾਲ ਸਿੰਘ ਨੂੰ ਜਖ਼ਮੀ ਹਾਲਤ ‘ਚ ਇਲਾਜ ਲਈ ਲਿਆਂਦਾ ਗਿਆ ਹੈ। ਜਿਸ ਵਿੱਚ ਇਕ ਦੀ ਹਾਲਤ ਗੰਭੀਰ ਹੋਣ ਕਾਰਨ ਉਸਨੂੰ ਹਾਇਰ ਸੈਂਟਰ ਰੈਫਰ ਕੀਤਾ ਜਾ ਰਿਹਾ ਹੈ ਅਤੇ ਬਾਕੀ ਜਖ਼ਮੀਆਂ ਦਾ ਇਲਾਜ ਜਾਰੀ ਹੈ। ਦੱਸਿਆ ਜਾ ਰਿਹਾ ਕਿ ਕੇਂਦਰੀ ਜੇਲ੍ਹ ‘ਚ ਤੜਕਸਾਰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਨ੍ਹਾਂ 4 ਹਵਾਲਾਤੀਆਂ ‘ਤੇ ਸੁੱਤੇ ਪਏ ਤੇ ਜੇਲ੍ਹ ‘ਚ ਬੰਦ ਦੂਸਰੇ ਗੁੱਟ ਦੇ ਕੁੱਝ ਵਿਅਕਤੀਆਂ ਨੇ ਹਮਲਾ ਕਰਕੇ ਜਖ਼ਮੀ ਕਰ ਦਿੱਤਾ। ਜਿਨ੍ਹਾਂ ਨੂੰ ਜੇਲ੍ਹ ਪ੍ਰਸ਼ਾਸ਼ਨ ਵਲੋਂ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਹੈ ਤੇ ਥਾਣਾ ਕੋਤਵਾਲੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Leave a Reply

Your email address will not be published. Required fields are marked *

View in English