View in English:
May 19, 2024 11:50 pm

ਕੈਨੇਡਾ ‘ਚ ਪੰਜਾਬਣ ਕੁੜੀ ਦੀ ਹਾਰਟ ਅਟੈਕ ਨਾਲ ਮੌਤ

ਫੈਕਟ ਸਮਾਚਾਰ ਸੇਵਾ

ਮਹਿਲ ਕਲਾਂ , ਅਗਸਤ 9

ਪਿੰਡ ਸਹੌਰ (ਬਰਨਾਲਾ) ਦੀ ਲੜਕੀ ਦੀ ਕੈਨੇਡਾ ‘ਚ ਹਾਰਟ ਅਟੈਕ ਨਾਲ ਮੌਤ ਹੋ ਜਾਣ ਦੀ ਦੁਖਦਾਇਕ ਖਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੇਵਲ ਸਿੰਘ ਵਾਸੀ ਸਹੌਰ (ਬਰਨਾਲਾ) ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੀ ਬੇਟੀ ਮਨਪ੍ਰੀਤ ਕੌਰ ਨੂੰ ਪਿਛਲੇ ਸਾਲ ਆਈਲੈਟਸ ਕਰਨ ਉਪਰੰਤ ਉੱਚ ਸਿੱਖਿਆ ਲਈ ਕੈਨੇਡਾ ਭੇਜਿਆ ਸੀ। ਬੇਟੀ ਨੂੰ ਬਾਹਰ ਭੇਜਣ ਲਈ ਉਨ੍ਹਾਂ ਨੇ ਇਕ ਏਕੜ ਜ਼ਮੀਨ ਵੇਚੀ ਸੀ। ਉਨ੍ਹਾਂ ਅੱਜ ਸਵੇਰੇ 3 ਵਜੇ ਦੇ ਕਰੀਬ ਸੂਚਨਾ ਮਿਲੀ ਕਿ ਉਨ੍ਹਾਂ ਦੀ ਬੇਟੀ ਦੀ ਸਾਹ ਰੁਕਣ ਕਾਰਨ ਮੌਤ ਹੋ ਗਈ ਹੈ।

ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬੇਟੀ ਦੀ ਮ੍ਰਿਤਕ ਦੇਹ ਪਿੰਡ ਲਿਆਉਣ ਲਈ ਮਦਦ ਕੀਤੀ ਜਾਵੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ,ਮਲਕੀਤ ਸਿੰਘ ਈਨਾ,ਭਿੰਦਰ ਸਿੰਘ ਸਹੌਰ ਤੇ ਜੱਗਾ ਸਿੰਘ ਛਾਪਾ ਨੇ ਕਿਸਾਨ ਕੇਵਲ ਸਿੰਘ ਸਹੌਰ ਨਾਲ ਦੁੱਖ ਸਾਂਝਾ ਕਰਦਿਆਂ ਕੇਂਦਰ ਤੇ ਪੰਜਾਬ ਸਰਕਾਰ ਪਾਸੋਂ ਮ੍ਰਿਤਕ ਵਿਦਿਆਰਥਣ ਦੀ ਲਾਸ਼ ਘਰ ਲਿਆਉਣ ਲਈ ਮਦਦ ਦੀ ਅਪੀਲ ਕੀਤੀ ।

Leave a Reply

Your email address will not be published. Required fields are marked *

View in English