ਫੈਕਟ ਸਮਾਚਾਰ ਸੇਵਾ
ਖੰਨਾ, ਅਕਤੂਬਰ 25
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕਿਸਾਨਾਂ ਦਾ ਹਾਲ ਜਾਨਣ ਲਈ ਖੰਨਾ ਮੰਡੀ ਵਿਚ ਪੁੱਜੇ। ਉਹਨਾਂ ਦੱਸਿਆ ਕਿ ਉਹਨਾਂ ਨੇ ਕਿਸਾਨਾਂ ਦੇ ਮਾਮਲੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮਿਲਣ ਦਾ ਸਮਾਂ ਮੰਗਿਆ ਹੈ।
ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਝੋਨੇ ਵਿਚ ਕਿਸਾਨਾਂ ਦੀ ਪ੍ਰੇਸ਼ਾਨੀ ਲਈ ਭਗਵੰਤ ਮਾਨ ਸਰਕਾਰ ਜ਼ਿੰਮੇਵਾਰ ਹੈ।