View in English:
May 20, 2024 6:03 am

ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ

ਫੈਕਟ ਸਮਾਚਾਰ ਸੇਵਾ

ਫਾਜ਼ਿਲਕਾ, ਮਈ 8


ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਲੋਕ ਸਭਾ ਹਲਕਾ 10-ਫਿਰੋਜ਼ਪੁਰ ਲਈ ਨਿਯੁਕਤ ਖਰਚਾ ਨਿਗਰਾਨ ਨਗੇਂਦਰ ਯਾਦਵ ਆਈ.ਆਰ.ਐੱਸ. ਵੱਲੋਂ ਅੱਜ ਫਾ਼ਜਿਲਕਾ ਜ਼ਿਲ੍ਹੇ ਦੇ ਦੌਰਾ ਕੀਤਾ ਗਿਆ, ਜਿੱਥੇ ਉਨ੍ਹਾਂ ਨੇ ਜ਼ਿਲ੍ਹਾ ਚੋਣ ਅਫ਼ਸਰ ਡਾ: ਸੇਨੂ ਦੁੱਗਲ, ਐਸਐਸਪੀ ਡਾ: ਪ੍ਰਗਿਆ ਜੈਨ ਅਤੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਖਰਚਾ ਨਿਗਰਾਨ ਟੀਮਾਂ ਨਾਲ ਬੈਠਕ ਕੀਤੀ।
ਇਸ ਮੌਕੇ ਇੱਥੇ ਪੁੱਜਣ ਤੇ ਜ਼ਿਲ੍ਹੇ ਦੇ ਡਿਪਟੀ ਕਮਸ਼ਿਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਡਾ: ਸੇਨੂੰ ਦੁੱਗਲ ਨੇ ਉਨ੍ਹਾਂ ਨੂੰ ਜੀ ਆਇਆਂ ਨੂੰ ਆਖਿਆ। ਇਸ ਮੌਕੇ ਖਰਚਾ ਨਿਗਰਾਨ ਨਗੇਂਦਰ ਯਾਦਵ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਚੋਣ ਖਰਚ ਤੇ ਤਿੱਖੀ ਨਜਰ ਰੱਖੀ ਜਾਵੇ ਅਤੇ ਹਰ ਪ੍ਰਕਾਰ ਦਾ ਖਰਚਾ ਸੈਡੋ ਰਜਿਸਟਰ ਵਿਚ ਨਿਯਮਾਂ ਅਨੁਸਾਰ ਦਰਜ ਕੀਤਾ ਜਾਵੇ।
ਉਨ੍ਹਾਂ ਨੇ ਕਿਹਾ ਕਿ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੀ ਹਰ ਗਤੀਵਿਧੀ ਅਤੇ ਉਨ੍ਹਾਂ ਵੱਲੋਂ ਚੋਣਾਂ ਦੌਰਾਨ ਕੀਤੇ ਜਾਂਦੇ ਖ਼ਰਚਿਆਂ ਉੱਤੇ ਚੌਕਸੀ ਨਾਲ ਨਜ਼ਰ ਰੱਖਣ ਦੀ ਲੋੜ ਹੈ। ਇਸ ਤੋਂ ਇਲਾਵਾ ਉਮੀਦਵਾਰਾਂ ਦੇ ਖ਼ਰਚਿਆਂ ਦਾ ਸ਼ੈਡੋ ਰਜਿਸਟਰਾਂ ਨਾਲ ਮਿਲਾਣ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਫੀਲਡ ਵਿੱਚ ਤਾਇਨਾਤ ਟੀਮਾਂ ਚੋਣ ਪ੍ਰਚਾਰ ਕਰਦੇ ਵਾਹਨਾਂ ਉਤੇ ਲਗਾਈ ਜਾਣ ਵਾਲੀ ਪ੍ਰਚਾਰ ਸਮੱਗਰੀ ਤੇ ਵੀ ਨਜ਼ਰ ਰੱਖਣ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖਰਚਾ ਨਿਗਰਾਨ ਟੀਮਾਂ ਨੂੰ ਹਦਾਇਤ ਕੀਤੀ ਕਿ ਚੋਣਾਂ ਸਬੰਧੀ ਕਿਸੇ ਵੀ ਕਿਸਮ ਦਾ ਖ਼ਰਚਾ ਛੁਪਾਉਣ ਜਾਂ ਘੱਟ ਦਰਸਾਉਣ ‘ਤੇ ਸਖਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇ। ਉਨਾਂ ਕਿਹਾ ਕਿ ਚੋਣ ਮੀਟਿਗਾਂ ਆਦਿ ਤੋਂ ਪਹਿਲਾਂ ਏ ਆਰ.ਓ. ਦੀ ਪ੍ਰਵਾਨਗੀ ਲੈਣੀ ਜ਼ਰੂਰੀ ਹੈ।
ਇਸ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਕੇਸ਼ ਕੁਮਾਰ ਪੋਪਲੀ ਨੇ ਪੀ.ਪੀ.ਟੀ. ਰਾਹੀਂ ਵੀ.ਐਸ.ਟੀ., ਵੀ.ਵੀ.ਟੀ., ਐਸ.ਐਸ.ਟੀ., ਲੇਖਾ ਟੀਮ, ਸ਼ਿਕਾਇਤ ਸੈੱਲ ਅਤੇ ਐਮ.ਸੀ.ਐਮ.ਸੀ. ਸੈੱਲ ਦੀ ਕਾਰਜ ਪ੍ਰਣਾਲੀ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ । ਵਧੀਕ ਡਿਪਟੀ ਕਮਿਸ਼ਨਰ ਜਨਰਲ ਕਮ ਸਹਾਇਕ ਰਿਟਰਨਿੰਗ ਅਫ਼ਸਰ ਬੱਲੂਆਣਾ ਅਮਰਿੰਦਰ ਸਿੰਘ ਮੱਲ੍ਹੀ, ਐਸਡੀਐਮ ਪੰਕਜ ਬਾਂਸਲ, ਵਿਪਨ ਭੰਡਾਰੀ ਅਤੇ ਬਲਕਰਨ ਸਿੰਘ ਨੇ ਆਪੋ ਆਪਣੇ ਹਲਕਿਆਂ ਵਿਚ ਕੀਤੀਆਂ ਚੌਣ ਤਿਆਰੀਆਂ ਦੀ ਜਾਣਕਾਰੀ ਦਿੱਤੀ।
ਇਸ ਮੌਕੇ ਐਸਪੀ ਰਮਨੀਸ਼ ਚੌਧਰੀ, ਐਮਸੀਸੀ ਦੇ ਨੋਡਲ ਅਫ਼ਸਰ ਅਸ਼ੋਕ ਕੁਮਾਰ, ਐਮਸੀਐਮਸੀ ਦੇ ਨੋਡਲ ਅਫ਼ਸਰ ਭੁਪਿੰਦਰ ਸਿੰਘ ਬਰਾੜ ਵੀ ਹਾਜਰ ਸਨ। ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹੇ ਵਿਚ ਸਵੀਪ ਗਤੀਵਿਧੀਆਂ ਤਹਿਤ ਸ਼ੁਰੂ ਕੀਤੇ ਹਸ਼ਤਾਖਬਰ ਅਭਿਆਨ ਵਿਚ ਵੀ ਹਿੱਸਾ ਲਿਆ ਅਤੇ ਸਵੀਪ ਗਤੀਵਿਧੀਆਂ ਸਬੰਧੀ ਤਿਆਰੀ ਕੀਤੀ ਪ੍ਰਦਰਸ਼ਨੀ ਵੀ ਵੇਖੀ।

Leave a Reply

Your email address will not be published. Required fields are marked *

View in English