View in English:
May 20, 2024 12:48 am

ਖਾਲਸਾ ਚੇਤਨਾ ਮਾਰਚ ਤੋਂ ਪਹਿਲਾਂ ਆਗੂਆਂ ਦੀ ਗ੍ਰਿਫਤਾਰੀ ਸਿੱਖਾਂ ਦੇ ਧਾਰਮਿਕ ਅਧਿਕਾਰਾਂ ‘ਤੇ ਡਾਕਾ : ਗਿਆਨੀ ਹਰਪ੍ਰੀਤ ਸਿੰਘ

ਫੈਕਟ ਸਮਾਚਾਰ ਸੇਵਾ

ਤਲਵੰਡੀ ਸਾਬੋ , ਅਪ੍ਰੈਲ 8

ਬੰਦੀ ਸਿੰਘਾਂ ਦੀ ਰਿਹਾਈ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸਜਾਏ ਜਾਣ ਵਾਲੇ ਖਾਲਸਾ ਚੇਤਨਾ ਮਾਰਚ ਦੇ ਮੱਦੇਨਜ਼ਰ ਸਿੱਖ ਆਗੂਆਂ ਦੀਆਂ ਕੀਤੀਆਂ ਜਾ ਰਹੀਆਂ ਗ੍ਰਿਫਤਾਰੀਆਂ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਤੇ ਡਾਕਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ। ਉਨ੍ਹਾਂ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਤੇ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਗ੍ਰਿਫਤਾਰੀ ਦੀ ਨਿਖੇਧੀ ਵੀ ਕੀਤੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਖ਼ਾਲਸਾ ਸਾਜਨਾ ਦਿਵਸ ਮੌਕੇ ਭੈਅ ਦਾ ਮਾਹੌਲ ਬਣਾਉਣ ਤੋਂ ਗ਼ੁਰੇਜ਼ ਕਰੇ ਤੇ ਸੰਗਤ ਨੂੰ ਪਰੇਸ਼ਾਨੀ ਨਾ ਆਉਣ ਦੇਣ ਨੂੰ ਯਕੀਨੀ ਬਣਾਵੇ।

Leave a Reply

Your email address will not be published. Required fields are marked *

View in English