View in English:
May 18, 2024 12:46 pm

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਖੇਡ ਮੈਚਾਂ ਦਾ ਪਹਿਲਾ ਪੜਾਅ ਸਫਲਤਾ ਪੂਰਵਕ ਹੋਇਆ

ਫੈਕਟ ਸਮਾਚਾਰ ਸੇਵਾ

ਹੁਸ਼ਿਆਰਪੁਰ, ਸਤੰਬਰ 4

ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਪੱਧਰੀ ਮੁਕਾਬਲਿਆਂ ਦਾ ਪਹਿਲਾ ਪੜਾਅ ਸਫਲਤਾਪੂਰਵਕ ਸੰਪਨ ਹੋ ਗਿਆ ਹੈ। ਪਹਿਲੇ ਪੜਾਅ ਵਿੱਚ ਗੜ੍ਹਸ਼ੰਕਰ, ਹੁਸ਼ਿਆਰਪੁਰ-2, ਟਾਂਡਾ, ਮੁਕੇਰੀਆਂ ਅਤੇ ਤਲਵਾੜਾ ਬਲਾਕਾਂ ਵਿੱਚ ਖੇਡ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਉਨ੍ਹਾਂ ਦੱਸਿਆ ਕਿ ਬਲਾਕ ਤਲਵਾੜਾ ਦੇ ਭਵਨੌਰ (ਕਮਾਤਾ ਪੱਤੀ) ਦੇ ਖੇਡ ਮੁਕਾਬਲਿਆਂ ਦੇ ਪਹਿਲੇ ਪੜਾਅ ਦੇ ਸਮਾਪਤੀ ਸਮਾਰੋਹ ਵਿੱਚ ਹਲਕਾ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਜਿੱਥੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ, ਉੱਥੇ ਹੀ ਉਨ੍ਹਾਂ ਨੂੰ ਪੂਰੀ ਮਿਹਨਤ ਨਾਲ ਖੇਡਣ ਲਈ ਪ੍ਰੇਰਿਤ ਕਰਕੇ ਊਨਾ ਦੀ ਹੌਂਸਲਾ ਅਫ਼ਜਾਈ ਕੀਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੂਜੇ ਪੜਾਅ ਵਿੱਚ 5 ਸਤੰਬਰ ਤੋਂ 7 ਸਤੰਬਰ ਤੱਕ ਖੇਡ ਮੁਕਾਬਲੇ ਬਲਾਕ ਭੂੰਗਾ ਦੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਅਤੇ ਖਾਲਸਾ ਕਾਲਜ ਗੜ੍ਹਦੀਵਾਲਾ, ਬਲਾਕ ਹਾਜੀਪੁਰ ਵਿਚ ਸ਼ਹੀਦ ਖੇਮ ਸਿੰਘ ਸਟੇਡੀਅਮ ਸਿੰਘੋਵਾਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਹਾਜੀਪੁਰ, ਬਲਾਕ ਦਸੂਹਾ ਵਿਚ ਆਰਮੀ ਗਰਾਊਂਡ ਦਸੂਹਾ, ਬਲਾਕ ਹੁਸ਼ਿਆਰਪੁਰ-1 ਵਿਚ ਹੁਸ਼ਿਆਰਪੁਰ ਅਤੇ ਬਲਾਕ ਮਾਹਿਲਪੁਰ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਾਹਿਲਪੁਰ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿਖੇ ਖੇਡ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਅਥਲੈਟਿਕਸ, ਖੋ-ਖੋ, ਟੌਇੰਗ ਕੱਸੀ, ਕਬੱਡੀ, ਵਾਲੀਬਾਲ ਅਤੇ ਫੁੱਟਬਾਲ ਦੇ ਮੁਕਾਬਲੇ ਹੋਣਗੇ। ਇਸ ਤੋਂ ਬਾਅਦ 12 ਤੋਂ 22 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੈਚ ਕਰਵਾਏ ਜਾਣਗੇ ਅਤੇ ਫਿਰ ਰਾਜ ਪੱਧਰੀ ਮੈਚ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਹੁਣ ਕੇਵਲ ਛੇ ਬਲਾਕ ਪੱਧਰੀ ਖੇਡਾਂ ਵਾਲੀਬਾਲ, ਅਥਲੈਟਿਕਸ, ਫੁੱਟਬਾਲ, ਕਬੱਡੀ, ਨੈਸ਼ਨਲ ਸਟਾਈਲ, ਖੋ-ਖੋ ਅਤੇ ਰੱਸਾਕਸ਼ੀ ਨੂੰ ਛੱਡ ਕੇ ਬਾਕੀ 22 ਖੇਡਾਂ ਦੇ ਜ਼ਿਲ੍ਹਾ ਅਤੇ ਰਾਜ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਦੀ ਮਿਤੀ 8 ਸਤੰਬਰ ਤੱਕ ਵਧਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੁਕਾਬਲੇ 12 ਤੋਂ 22 ਸਤੰਬਰ ਅਤੇ ਰਾਜ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ। ਜ਼ਿਲ੍ਹਾ ਅਤੇ ਰਾਜ ਪੱਧਰੀ ਮੈਚਾਂ ਲਈ ਇੱਛੁਕ ਖਿਡਾਰੀ ਵੈੱਬਸਾਈਟ ‘ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਅਤੇ ਜਿਨ੍ਹਾਂ ਖਿਡਾਰੀਆਂ ਨੂੰ ਕੋਈ ਸਮੱਸਿਆ ਆਉਂਦੀ ਹੈ ਉਹ ਖੇਡ ਵਿਭਾਗ ਦੇ ਦਫ਼ਤਰਾਂ ਵਿੱਚ ਜਾ ਕੇ ਖੇਡ ਅਧਿਕਾਰੀਆਂ ਦੀ ਮਦਦ ਨਾਲ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

Leave a Reply

Your email address will not be published. Required fields are marked *

View in English