View in English:
May 18, 2024 1:12 pm

ਖੇਡਾਂ ਵਤਨ ਪੰਜਾਬ ਦੀਆਂ 2022” ਅਧੀਨ ਜ਼ਿਲ੍ਹਾ ਪੱਧਰੀ ਖੋ-ਖੋ, ਬਾਕਸਿੰਗ ਅਤੇ ਕੁਸ਼ਤੀ ਮੁਕਾਬਲੇ ਹੋਏ ਸ਼ੁਰੂ

ਫੈਕਟ ਸਮਾਚਾਰ ਸੇਵਾ

ਤਰਨ ਤਾਰਨ, ਸਤੰਬਰ 20

“ਖੇਡਾਂ ਵਤਨ ਪੰਜਾਬ ਦੀਆਂ 2022” ਅਧੀਨ ਜਿਲ੍ਹਾ ਪੱਧਰ ਖੇਡਾਂ ਜੋ ਕਿ ਮਿਤੀ 12 ਸਤੰਬਰ 2022 ਤੋਂ ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਤਰਨਤਾਰਨ ਵਿੱਚ ਸ਼ੁਰੂ ਹੋਈਆਂ ਹਨ। ਇਸ ਖੇਡਾਂ ਦੌਰਾਨ ਅੱਜ ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਤਰਨ ਤਾਰਨ ਵਿਖੇ ਖੋ-ਖੋ, ਪੁਲਿਸ ਲਾਈਨ ਵਿੱਚ ਬਾਕਸਿੰਗ ਅਤੇ ਸ੍ਰੀ ਗੁਰੂ ਅਰਜਨ ਦੇਵ ਕੁਸ਼ਤੀ ਅਖਾੜੇ ਵਿੱਚ ਲੜਕਿਆਂ ਦੇ ਕੁਸ਼ਤੀ ਮੁਕਾਬਲੇ ਅਤੇ ਸ੍ਰੀ ਗੁਰੂ ਅਰਜਨ ਦੇਵ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਤਰਨਤਾਰਨ ਵਿੱਚ ਲੜਕੀਆਂ ਦੇ ਕੁਸ਼ਤੀ ਮੁਕਾਬਲੇ ਅੱਜ ਤੋਂ ਸ਼ੁਰੂ ਹੋਏ ਗਏ ਹਨ। ਇਨ੍ਹਾਂ ਮੈਚਾਂ ਵਿੱਚ ਅੰਡਰ-14, 17, 21 ਅਤੇ 21 ਤੋਂ 40 ਸਾਲ ਤੇ 41 ਤੋਂ 50 ਸਾਲ ਉਮਰ ਵਰਗ ਦੇ ਖਿਡਾਰੀਆਂ ਨੇ ਹਿੱਸਾ ਲਿਆ।


ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਤਰਨ ਤਾਰਨ ਵਿਖੇ ਕਰਵਾਏ ਗਏ ਖੋ-ਖੋ ਦੇ ਅੰਡਰ-14 ਸੈਮੀਫਾਈਨਲ ਮੁਕਾਬਲਿਆਂ ਵਿੱਵ ਕੁਹਾੜਕਾ ਅਤੇ ਪੱਖੋਕੇ ਦੀਆਂ ਟੀਮਾਂ ਜੇਤੂ ਰਹੀਆਂ।ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿੱਚ ਕਰਵਾਏ ਗਏ ਬਾਕਸਿੰਗ ਮੁਕਾਬਲਿਆਂ ਦੌਰਾਨ ਲੜਕੀਆਂ ਦੇ ਅੰਡਰ-17 ਗਰੁੱਪ ਵਿੱਚ 48 ਤੋਂ 50 ਕਿਲੋ ਮੁਕਾਬਲੇ ਵਿੱਚ ਪਲਕਪ੍ਰੀਤ ਕੌਰ ਨੇ ਪਹਿਲਾ ਤੇ ਅਨਮੋਲਬੀਰ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ। ਇਸ ਤੋਂ ਇਲਾਵਾ 44 -46 ਕਿਲੋ ਮੁਕਾਬਲੇ ਵਿੱਚ ਮਨਦੀਪ ਕੌਰ ਨੇ ਪਹਿਲਾ ਅਤੇ ਰੋਸ਼ਨੀ ਨੇ ਦੂਜਾ ਸਥਾਨ ਹਾਸਿਲ ਕੀਤਾ ਅਤੇ 52 ਕਿਲੋ ਮੁਕਾਬਲੇ ਵਿੱਚ ਜਸ਼ਨਦੀਪ ਕੌਰ ਨੇ ਪਹਿਲਾ ਤੇ ਹੁਸਨਪ੍ਰੀਤ ਨੇ ਦੂਜਾ ਸਥਾਨ ਹਾਲਿਸ ਕੀਤਾ। ਇਸ ਤੋਂ ਇਲਾਵਾ ਸ੍ਰੀ ਗੁਰੂ ਅਰਜਨ ਦੇਵ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਤਰਨਤਾਰਨ ਵਿੱਚ ਲੜਕੀਆਂ ਦੇ ਅੰਡਰ-21 ਕੁਸ਼ਤੀ ਮੁਕਾਬਲਿਆ ਵਿੱਚ 53 ਕਿਲੋ ਭਾਰ ਵਰਗ ਵਿੱਚ ਜਸ਼ਨਪ੍ਰੀਤ ਕੌਰ ਨੇ ਪਹਿਲਾ, ਸੁਖਮਨਪ੍ਰੀਤ ਕੌਰ ਨੇ ਦੂਜਾ ਅਤੇ ਸੰਦੀਪ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ।ਇਹਨਾਂ ਖੇਡਾਂ ਦੇ ਫਾਈਨਲ ਮੁਕਾਬਲੇ 21 ਸਤੰਬਰ ਨੂੰ ਕਰਵਾਏ ਜਾਣਗੇ।
“ਖੇਡਾਂ ਵਤਨ ਪੰਜਾਬ ਦੀਆਂ 2022” ਅਧੀਨ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਸਮਾਪਨ ਸਮਾਰੋਹ 21 ਸਤੰਬਰ ਨੂੰ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਤਰਨ ਤਾਰਨ ਵਿਖੇ ਬਾਅਦ ਦੁਪਹਿਰ ਕਰਵਾਇਆ ਜਾਵੇਗਾ ਅਤੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।

Leave a Reply

Your email address will not be published. Required fields are marked *

View in English