View in English:
September 18, 2024 1:07 pm

ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ‘ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ : ਚੱਬੇਵਾਲ

ਫੈਕਟ ਸਮਾਚਾਰ ਸੇਵਾ

ਹੁਸ਼ਿਆਰਪੁਰ, ਸਤੰਬਰ 4

ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਵਿਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਕਰਵਾਏ ਜਾਂਦੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਖੇਡ ਮੁਕਾਬਲਿਆਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਵੀਂ ਸੇਧ ਦਿੱਤੀ ਹੈ। ਉਹ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਹਣ ਵਿਖੇ ਬਲਾਕ ਹੁਸ਼ਿਆਰਪੁਰ-2 ਦੇ ਖੇਡ ਮੁਕਾਬਲਿਆਂ ਦਾ ਉਦਘਾਟਨ ਕਰਨ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰ ਰਹੇ ਸਨ।

ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ ਯਤਨਾਂ ਸਦਕਾ ਪੰਜਾਬ ਵਿਚ ਪਿਛਲੇ ਤਿੰਨ ਸਾਲਾਂ ਤੋਂ ਖੇਡਾਂ ਦਾ ਇਕ ਨਵਾਂ ਦੌਰ ਸ਼ੁਰੂ ਹੋਇਆ ਹੈ ਅਤੇ ਹੁਣ ਪੰਜਾਬ ਦਾ ਨੌਜਵਾਨ ਖੇਡਾਂ ਵਿਚ ਆਪਣਾ ਵਿਸ਼ੇਸ਼ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ 1 ਹਜ਼ਾਰ ਖੇਡ ਨਰਸਰੀਆਂ ਬਣਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿਚੋਂ 260 ਖੇਡ ਨਰਸਰੀਆਂ ਜਲਦੀ ਸ਼ੁਰੂ ਹੋ ਜਾਣਗੀਆਂ। ਪਹਿਲੀ ਵਾਰ ਖਿਡਾਰੀਆਂ ਨੂੰ ਖੇਡਾਂ ਦੀ ਤਿਆਰੀ ਲਈ 8 ਤੋਂ 15 ਲੱਖ ਰੁਪਏ ਦਿੱਤੇ ਗਏ ਅਤੇ ਕਰੋੜਾਂ ਰੁਪਏ ਦੇ ਨਕਦ ਇਨਾਮਾਂ ਦੇ ਨਾਲ-ਨਾਲ ਅੰਤਰਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਚੰਗੀਆਂ ਨੌਕਰੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਲੰਪਿਕਸ ਵਿਚ ਪੰਜਾਬ ਦੇ 19 ਖਿਡਾਰੀਆਂ ਨੇ ਭਾਗ ਲਿਆ ਹੈ, ਜੋ ਕਿ ਸੂਬੇ ਲਈ ਮਾਣ ਵਾਲੀ ਗੱਲ ਹੈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਪਿੰਡ ਦੇ ਸਟੇਡੀਅਮ ਲਈ 15 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ ਤਾਂ ਜੋ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਿਆ ਜਾ ਸਕੇ।
ਇਸ ਮੌਕੇ ਡਾ. ਇਸ਼ਾਂਕ, ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ, ਸਕੂਲ ਪ੍ਰਿੰਸੀਪਲ ਮਲਕੀਤ ਕੌਰ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ, ਜ਼ਿਲ੍ਹਾ ਖੇਡ ਕੋਆਰਡੀਨੇਟਰ ਜਗਜੀਤ ਸਿੰਘ, ਤੈਰਾਕੀ ਕੋਚ ਨਿਤਿਸ਼ ਠਾਕੁਰ, ਅਥਲੈਟਿਕਸ ਕੋਚ ਬਲਬੀਰ ਕੌਰ, ਲੈਕਚਰਾਰ ਪ੍ਰਭਜੋਤ ਸਿੰਘ, ਰਜਨੀਸ਼ ਕੁਮਾਰ ਗੁਲਿਆਨੀ , ਲੈਕਚਰਾਰ ਮੁਨੀਸ਼ ਮੌਦਗਿਲ, ਗੁਰਪ੍ਰੀਤ ਕੌਰ, ਲੈਕਚਰਾਰ ਹਰਿੰਦਰ ਸੈਣੀ, ਰਾਜਾ ਸਿੰਘ ਪੱਟੀ, ਲੈਕਚਰਾਰ ਉਪਿੰਦਰਜੀਤ ਸਿੰਘ, ਅਮਰਜੀਤ ਰਾਏ, ਰੇਖਾ, ਗੁਰਮੀਤ ਸਿੰਘ, ਗੁਰਸੇਵਕ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *

View in English