View in English:
May 20, 2024 2:48 am

ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਹੋਏ ਧਮਾਕਿਆਂ ਦੀ ਕੀਤੀ ਨਿਖੇਧੀ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ , ਮਈ 11

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਆਸਪਾਸ ਲਗਾਤਾਰ ਆਏ ਦਿਨ ਹੋਏ ਧਮਾਕਿਆਂ ਦੀ ਨਿਖੇਧੀ ਕੀਤੀ ਹੈ। ਜਥੇਦਾਰ ਨੇ ਕਿਹਾ ਕਿ ਮਾਹੌਲ ਨੂੰ ਖਰਾਬ ਕਰਨ ਦੀਆਂ ਸਾਜਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਦੀ ਪੰਜਾਬ ਪੁਲਿਸ, ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਨੂੰ ਇਸ ਦੀ ਜਾਂਚ ਕਰਵਾਉਣ ਦੀ ਲੋੜ ਹੈ।

ਜ਼ਿਕਰਯੋਗ ਹੈ ਕਿ ਬੁੱਧਵਾਰ ਅੱਧੀ ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਇੱਕ ਵਾਰ ਫਿਰ ਜ਼ੋਰਦਾਰ ਧਮਾਕਾ ਹੋਇਆ ਹੈ। ਧਮਾਕੇ ਦਾ ਇਹ ਸਥਾਨ ਪਹਿਲੇ ਸਥਾਨ ਤੋਂ ਬਿਲਕੁਲ ਵੱਖਰਾ ਹੈ। ਇਹ ਧਮਾਕਾ ਪਹਿਲੇ ਸਥਾਨ ਤੋਂ ਕਰੀਬ 1 ਕਿਲੋਮੀਟਰ ਦੀ ਦੂਰੀ ‘ਤੇ ਹੈ। ਇਹ ਧਮਾਕਾ 12:12 ਵਜੇ ਦੇ ਕਰੀਬ ਹੋਇਆ।

Leave a Reply

Your email address will not be published. Required fields are marked *

View in English