ਗਿ. ਰਘਬੀਰ ਸਿੰਘ ਨੇ SGPC ਦੇ ਕੰਮਕਾਜ ‘ਤੇ ਚੁੱਕੇ ਸਵਾਲ

ਫੈਕਟ ਸਮਾਚਾਰ ਸੇਵਾ

ਜਲੰਧਰ , ਫਰਵਰੀ 18

ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੰਮਕਾਜ ‘ਤੇ ਸਵਾਲ ਚੁੱਕਦਿਆਂ ਭ੍ਰਿਸ਼ਟਾਚਾਰ ਦੇ ਵੱਡੇ ਦੋਸ਼ ਲਾਏ ਹਨ। ਪੰਜਾਬ ਪ੍ਰੈੱਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਮੇਟੀ ਦੀ ਕਾਰਜਪ੍ਰਣਾਲੀ ਦੀ ਸਖ਼ਤ ਨਿਖੇਧੀ ਕੀਤੀ।

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਨਾਮੇ ਦੀ ਪਾਲਣਾ ਨਾ ਕਰਨ ਵਾਲੇ ਸੁਖਬੀਰ ਬਾਦਲ ਦੇ ਦਬਾਅ ਵਿੱਚ ਹੀ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਇਆ ਗਿਆ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ SGPC ਵਿੱਚ ਲੰਗਰ ਦੀਆਂ ਸੁੱਕੀਆਂ ਰੋਟੀਆਂ ਵੇਚਣ ਤੋਂ ਬਾਅਦ ਹੁਣ ਜ਼ਮੀਨਾਂ ਨੂੰ ਮਨਮਰਜ਼ੀ ਨਾਲ ਵੇਚਿਆ ਜਾ ਰਿਹਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਪਾਵਨ ਸਰੂਪਾਂ ਨੂੰ ਲੈ ਕੇ ਵੀ ਉਨ੍ਹਾਂ ਨੇ ਲਾਪਰਵਾਹੀ ਨੂੰ ਮੁੱਖ ਕਾਰਨ ਦੱਸਿਆ ਹੈ।

Leave a Reply

Your email address will not be published. Required fields are marked *

View in English