ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ, ਦਸੰਬਰ 31
ਗਿਆਨੀ ਹਰਪ੍ਰੀਤ ਸਿੰਘ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਹਾਲੇ ਇਕ ਮਹੀਨਾ ਹੋਰ ਸਸਪੈਂਡ ਰਹਿਣਗੇ। ਸ਼੍ਰੋਮਣੀ ਕਮੇਟੀ ਦੀ ਅੱਜ ਹੋਈ ਅੰਤਰਿੰਗ ਕਮੇਟੀ ਦੀ ਮੀਟਿੰਗ ਵਿਚ ਉਹਨਾਂ ਖਿਲਾਫ ਸਾਂਢੂ ਵੱਲੋਂ ਲਗਾਏ ਦੋਸ਼ਾਂ ਦੀ ਜਾਂਚ ਵਾਸਤੇ ਬਣਾਈ ਤਿੰਨ ਮੈਂਬਰੀ ਕਮੇਟੀ ਦੀ ਮਿਆਦ ਇਕ ਮਹੀਨਾ ਹੋਰ ਵਧਾ ਦਿੱਤੀ ਹੈ। ਸ਼੍ਰੋਮਣੀ ਕਮੇਟੀ ਨੇ ਇਹ ਵੀ ਕਿਹਾ ਹੈ ਕਿ ਮਾਮਲੇ ਦੀ ਪੂਰੀ ਨਿਰਪੱਖਤਾ ਨਾਲ ਜਾਂਚ ਕੀਤੀ ਜਾਵੇਗੀ।