View in English:
April 19, 2024 10:39 am

ਗੁਜਰਾਤ ਚੋਣਾਂ : ਕੇਜਰੀਵਾਲ ਦਾ ਦਾਅਵਾ, ਗੁਜਰਾਤ ‘ਚ ਬਣੇਗੀ ‘ਆਪ’ ਦੀ ਸਰਕਾਰ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਨਵੰਬਰ 27

ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਵਿੱਚ ਹੁਣ ਤਿੰਨ ਦਿਨ ਬਾਕੀ ਹਨ। ਚੋਣ ਪ੍ਰਚਾਰ ਦੇ ਆਖਰੀ ਪੜਾਅ ਵਿੱਚ ਸਿਆਸੀ ਪਾਰਟੀਆਂ ਨੇ ਆਪਣਾ ਪੂਰਾ ਜ਼ੋਰ ਲਗਾ ਦਿੱਤਾ ਹੈ। ਸਾਰੀਆਂ ਪ੍ਰਮੁੱਖ ਪਾਰਟੀਆਂ ਦੇ ਦਿੱਗਜ ਨੇਤਾਵਾਂ ਨੇ ਗੁਜਰਾਤ ਵਿੱਚ ਡੇਰੇ ਲਾਏ ਹੋਏ ਹਨ।ਉਨ੍ਹਾਂ ਵਲੋਂ ਇੱਕ ਦੂਜੇ ‘ਤੇ ਸਿਆਸੀ ਹਮਲੇ ਵੀ ਤੇਜ਼ ਹੋ ਗਏ ਹਨ।

ਗੁਜਰਾਤ ‘ਚ ‘ਆਪ’ ਦੀ ਸਰਕਾਰ ਬਣੇਗੀ : ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਦਾਅਵਾ ਕੀਤਾ ਕਿ ਗੁਜਰਾਤ ‘ਚ ‘ਆਪ’ ਦੀ ਸਰਕਾਰ ਬਣਨ ਜਾ ਰਹੀ ਹੈ। ਉਨ੍ਹਾਂ ਗੁਜਰਾਤ ਦੇ ਸਰਕਾਰੀ ਮੁਲਾਜ਼ਮਾਂ ਨੂੰ ‘ਆਪ’ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਨਾਲ ਹੀ ਉਨ੍ਹਾਂ ਪੁਰਾਣੀ ਪੈਨਸ਼ਨ ਸਕੀਮ 31 ਜਨਵਰੀ ਤੱਕ ਲਾਗੂ ਕਰਨ ਦਾ ਵਾਅਦਾ ਕੀਤਾ। ਸੂਰਤ ਵਿੱਚ ਇੱਕ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਨ੍ਹਾਂ ਦੀਆਂ ਭਵਿੱਖਬਾਣੀਆਂ ਸੱਚ ਹੋ ਗਈਆਂ ਹਨ ਅਤੇ ਗੁਜਰਾਤ ਵਿੱਚ ਵੀ ਅਜਿਹਾ ਹੀ ਹੋਵੇਗਾ।

Leave a Reply

Your email address will not be published. Required fields are marked *

View in English