ਫੈਕਟ ਸਮਾਚਾਰ ਸੇਵਾ
ਭੁਜ, ਫਰਵਰੀ 21
ਗੁਜਰਾਤ ਦੇ ਕੱਛ ਜ਼ਿਲ੍ਹੇ ਦੇ ਭੁਜ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਕ ਨਿੱਜੀ ਬੱਸ ਅਤੇ ਟਰੱਕ ਵਿਚਕਾਰ ਹੋਈ ਟੱਕਰ ਵਿੱਚ ਨੌਂ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦੇ ਪਰਖਚੇ ਉੱਡ ਗਏ। ਇਸ ਹਾਦਸੇ ਵਿੱਚ ਕਈ ਲੋਕ ਜ਼ਖਮੀ ਹੋ ਗਏ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਇਹ ਹਾਦਸਾ ਕੇਰਾ ਤੇ ਮੁੰਦਰਾ ਵਿਚਕਾਰ ਹੋਇਆ। ਜਿਸ ਵਿੱਚ ਇੱਕ ਨਿੱਜੀ ਬੱਸ ਅਤੇ ਟਰੱਕ ਵਿਚਕਾਰ ਹਾਦਸਾ ਵਾਪਰਿਆ। ਬੱਸ ਵਿੱਚ 45 ਤੋਂ ਵੱਧ ਯਾਤਰੀ ਸਵਾਰ ਸਨ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕ ਉੱਥੇ ਪਹੁੰਚ ਗਏ।
ਹਾਦਸੇ ਵਿੱਚ ਜ਼ਖਮੀ ਹੋਏ 38 ਲੋਕਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਘਟਨਾ ਦੀ ਸੂਚਨਾ ਪੁਲਿਸ ਅਤੇ 108 ਟੀਮ ਨੂੰ ਦੇ ਦਿੱਤੀ ਗਈ ਹੈ।