View in English:
May 19, 2024 10:45 am

ਗੁਜਰਾਤ : 7 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

ਅਹਿਮਦਾਬਾਦ, 6 ਮਈ 2024 : ਦਿੱਲੀ-ਐਨਸੀਆਰ ਤੋਂ ਬਾਅਦ ਹੁਣ ਗੁਜਰਾਤ ਦੇ ਸਕੂਲਾਂ ਨੂੰ ਧਮਕੀ ਭਰੇ ਈਮੇਲ ਭੇਜੇ ਗਏ ਹਨ। ਜਾਣਕਾਰੀ ਮੁਤਾਬਕ ਹੁਣ ਤੱਕ ਕਰੀਬ 7 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਬੰਬ ਨਿਰੋਧਕ ਦਸਤੇ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਦਰਅਸਲ, 1 ਮਈ ਨੂੰ ਰਾਜਧਾਨੀ ਦਿੱਲੀ ਅਤੇ ਆਸਪਾਸ ਦੇ ਜ਼ਿਲ੍ਹਿਆਂ ਦੇ 200 ਤੋਂ ਵੱਧ ਸਕੂਲਾਂ ਨੂੰ ਬੰਬ ਦੀ ਧਮਕੀ ਦਿੱਤੀ ਗਈ ਸੀ। ਇਸ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਸੀ। ਅਜਿਹੇ ‘ਚ ਇਸ ਘਟਨਾ ਦੇ ਚਾਰ ਦਿਨ ਬਾਅਦ ਹੀ ਕਈ ਸਕੂਲਾਂ ਨੂੰ ਧਮਕੀ ਭਰੀਆਂ ਈਮੇਲਾਂ ਇੱਕੋ ਸਮੇਂ ਭੇਜੀਆਂ ਗਈਆਂ ਹਨ।

Leave a Reply

Your email address will not be published. Required fields are marked *

View in English