ਫੈਕਟ ਸਮਾਚਾਰ ਸੇਵਾ
ਜਗਰਾਉਂ , ਜੁਲਾਈ 25
ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਅੱਜ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨਤਮਸਤਕ ਹੋਏ। ਉਹਨਾਂ ਦੀ ਆਮਦ ਨੂੰ ਲੈ ਕੇ ਜਗਰਾਉਂ ਪੁਲਿਸ ਵੱਲੋਂ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਅੱਜ ਬਾਅਦ ਦੁਪਹਿਰ ਪੰਜਾਬ ਦੇ ਰਾਜਪਾਲ ਦਾ ਕਾਫਲਾ ਗੁਰਦੁਆਰਾ ਨਾਨਕਸਰ ਕਲੇਰਾਂ ਪੁੱਜਾ। ਜਿੱਥੇ ਉਹਨਾਂ ਸ਼੍ਰੀ ਸੱਚਖੰਡ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਸੰਪਰਦਾਇ ਦੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ ਭਾਈ ਧਰਮਿੰਦਰ ਸਿੰਘ ਨਾਨਕਸਰ ਨੇ ਸੰਪਰਦਾਇ ਵੱਲੋਂ ਸਾਂਝੇ ਤੌਰ ’ਤੇ ਸਨਮਾਨਿਤ ਕੀਤਾ।