View in English:
May 17, 2024 9:05 am

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਖੁੱਲ੍ਹੇ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ, 2 ਮਈ

ਉੱਤਰਾਖੰਡ ਵਿਖੇ ਸਥਾਪਤ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਆਰੰਭਤਾ ਵਾਸਤੇ ਭਾਰਤੀ ਫੌਜ ਦੇ ਜਵਾਨਾਂ ਵੱਲੋਂ ਰਸਤੇ ਤਿਆਰ ਕਰਨ ਦੀ ਸ਼ੁਰੂ ਕੀਤੀ ਸੇਵਾ ਤਹਿਤ ਅੱਜ ਅਰਦਾਸ ਮਗਰੋਂ ਗੁਰਦੁਆਰੇ ਦੇ ਕਪਾਟ ਖੋਲ੍ਹੇ ਗਏ ਹਨ। ਗੁਰਦੁਆਰਾ ਹੇਮਕੁੰਟ ਸਾਹਿਬ ਦੇ ਆਲੇ ਦੁਆਲੇ 12 ਤੋਂ 15 ਫੁੱਟ ਬਰਫ ਹੈ ਅਤੇ ਸਰੋਵਰ ਜੰਮਿਆ ਹੋਇਆ ਹੈ।

ਗੁਰਦੁਆਰਾ ਹੇਮਕੁੰਟ ਸਾਹਿਬ ਮੈਨੇਜਮੈਂਟ ਟਰਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਭਾਰਤੀ ਫੌਜ ਦੇ ਜਵਾਨਾਂ ਅਤੇ ਗੁਰਦੁਆਰਾ ਸੇਵਾਦਾਰਾਂ ਦਾ ਦਲ ਅੱਜ ਗੁਰਦੁਆਰਾ ਹੇਮਕੁੰਟ ਸਾਹਿਬ ਪੁੱਜ ਗਿਆ, ਜਿਨ੍ਹਾਂ ਨੇ ਗੁਰਦੁਆਰੇ ਦੇ ਗੇਟ ਅੱਗੇ ਬਰਫ ਨੂੰ ਹਟਾਉਣ ਤੋਂ ਬਾਅਦ ਅਰਦਾਸ ਕਰਕੇ ਗੁਰਦੁਆਰੇ ਦੇ ਕਪਾਟ ਖੋਲੇ ਹਨ। 25 ਮਈ ਨੂੰ ਗੁਰਦੁਆਰੇ ਦੇ ਕਪਾਟ ਸੰਗਤ ਵਾਸਤੇ ਖੋਲ੍ਹੇ ਜਾਣਗੇ ਅਤੇ ਇਸ ਨਾਲ ਸਾਲਾਨਾ ਯਾਤਰਾ ਆਰੰਭ ਹੋ ਜਾਵੇਗੀ। ਭਾਰਤੀ ਫੌਜ ਦੇ ਜਵਾਨਾਂ ਨੇ ਭਰੋਸਾ ਦਿੱਤਾ ਹੈ ਕਿ 20 ਮਈ ਤੱਕ ਰਸਤਾ ਤਿਆਰ ਕਰਨ ਦਾ ਕੰਮ ਮੁਕੰਮਲ ਹੋ ਜਾਵੇਗਾ।

Leave a Reply

Your email address will not be published. Required fields are marked *

View in English