View in English:
May 18, 2024 8:47 pm

ਗੁਰਦੁਆਰੇ ‘ਚ ਦਾਖਲ ਹੋ ਕੇ ਗੁਰੂ ਗ੍ਰੰਥ ਸਾਹਿਬ ਦੇ ਪੰਨੇ ਪਾੜੇ

ਲੋਕਾਂ ਨੇ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ
ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ਦੀ ਵਾਰਦਾਤ
ਮ੍ਰਿਤਕ ਦੀ ਪਛਾਣ 19 ਸਾਲਾ ਬਖਸ਼ੀਸ਼ ਸਿੰਘ ਵਜੋਂ ਹੋਈ
ਬਖਸ਼ੀਸ਼ ਦੀ ਦਿਮਾਗੀ ਹਾਲਤ ਠੀਕ ਨਹੀਂ ਸੀ : ਪਿਤਾ

ਚੰਡੀਗੜ੍ਹ : ਪੰਜਾਬ ਦੇ ਇੱਕ ਪਿੰਡ ਦੇ ਗੁਰਦੁਆਰੇ ਵਿੱਚ 19 ਸਾਲਾ ਨੌਜਵਾਨ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਇਲਜ਼ਾਮ ਹੈ ਕਿ ਉਸ ਨੇ ਗੁਰੂ ਗ੍ਰੰਥ ਸਾਹਿਬ ਦੇ ਪੰਨੇ ਪਾੜ ਦਿੱਤੇ ਸਨ। ਇਹ ਸਪੱਸ਼ਟ ਨਹੀਂ ਹੈ ਕਿ ਉਸਨੇ ਅਜਿਹਾ ਕਿਉਂ ਕੀਤਾ। ਪੁਲਿਸ ਅਨੁਸਾਰ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ਵਿੱਚ ਬੇਅਦਬੀ ਦੀ ਘਟਨਾ ਤੋਂ ਬਾਅਦ ਗੁੱਸੇ ਵਿੱਚ ਆਏ ਲੋਕਾਂ ਨੇ ਨੌਜਵਾਨ ਦਾ ਕਤਲ ਕਰ ਦਿੱਤਾ।

ਜਾਣਕਾਰੀ ਅਨੁਸਾਰ ਮ੍ਰਿਤਕ ਦਾ ਨਾਂ ਬਖਸ਼ੀਸ਼ ਸਿੰਘ ਹੈ ਅਤੇ ਉਹ ਪਿੰਡ ਟੱਲੀ ਗੁਲਾਮ ਦਾ ਰਹਿਣ ਵਾਲਾ ਹੈ। ਉਹ ਗੁਰਦੁਆਰੇ ਵਿੱਚ ਦਾਖਲ ਹੋਇਆ ਅਤੇ ਫਿਰ ਗੁਰੂ ਗ੍ਰੰਥ ਸਾਹਿਬ ਦੇ ਪੰਨੇ ਪਾੜ ਦਿੱਤੇ। ਇਸ ਤੋਂ ਬਾਅਦ ਗੁਰਦੁਆਰੇ ‘ਚ ਮੌਜੂਦ ਲੋਕਾਂ ਨੇ ਉਸ ਨੂੰ ਫੜ ਲਿਆ। ਘਟਨਾ ਦੀ ਸੂਚਨਾ ਮਿਲਦੇ ਹੀ ਆਸ-ਪਾਸ ਦੇ ਲੋਕ ਵੀ ਗੁਰਦੁਆਰਾ ਸਾਹਿਬ ਵਿਖੇ ਆ ਗਏ। ਪੁਲੀਸ ਨੇ ਬਖਸ਼ੀ ਸਿੰਘ ਖ਼ਿਲਾਫ਼ ਵੀ ਐਫਆਈਆਰ ਦਰਜ ਕੀਤੀ ਸੀ।

ਪੁਲਿਸ ਅਨੁਸਾਰ ਸਥਿਤੀ ਉਦੋਂ ਵਿਗੜ ਗਈ ਜਦੋਂ ਬਖਸ਼ੀਸ਼ ਨੇ ਪੰਨੇ ਪਾੜ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਲਖਵੀਰ ਸਿੰਘ ਨੇ ਬਖਸ਼ੀਸ ਖਿਲਾਫ ਮਾਮਲਾ ਦਰਜ ਕਰਵਾਇਆ ਸੀ। ਬਖਸ਼ੀਸ਼ ਦੇ ਪਿਤਾ ਲਖਵਿੰਦਰ ਸਿੰਘ ਦਾ ਕਹਿਣਾ ਹੈ ਕਿ ਉਸ ਦੀ ਦਿਮਾਗੀ ਹਾਲਤ ਠੀਕ ਨਹੀਂ ਸੀ ਅਤੇ ਉਸ ਦਾ ਇਲਾਜ ਚੱਲ ਰਿਹਾ ਸੀ।

ਲਖਵਿੰਦਰ ਸਿੰਘ ਨੇ ਆਪਣੇ ਪੁੱਤਰ ਦੀ ਮੌਤ ਤੋਂ ਬਾਅਦ ਪੁਲੀਸ ’ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਬਖਸ਼ੀਸ਼ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਜਾਣਕਾਰੀ ਮੁਤਾਬਕ ਨੌਜਵਾਨ ਦੀ ਕੁੱਟਮਾਰ ਕਰਨ ਤੋਂ ਬਾਅਦ ਉਹ ਜ਼ਮੀਨ ‘ਤੇ ਡਿੱਗ ਗਿਆ। ਕੁਝ ਲੋਕ ਉਸ ਨੂੰ ਫ਼ਿਰੋਜ਼ਪੁਰ ਸ਼ਹਿਰ ਦੇ ਬਾਗੀ ਹਸਪਤਾਲ ਲੈ ਗਏ। ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੱਸ ਦੇਈਏ ਕਿ ਦਿਮਾਗੀ ਤੌਰ ‘ਤੇ ਵਿਗੜਨ ਕਾਰਨ ਉਹ ਦੋ ਮਹੀਨੇ ਪਹਿਲਾਂ ਕੁਝ ਲੋਕਾਂ ਨਾਲ ਦਿੱਲੀ ਗਿਆ ਸੀ। ਪਰਿਵਾਰਕ ਮੈਂਬਰ ਕੁਝ ਦਿਨ ਪਹਿਲਾਂ ਹੀ ਉਸ ਨੂੰ ਵਾਪਸ ਲੈ ਕੇ ਆਏ ਸਨ।

Leave a Reply

Your email address will not be published. Required fields are marked *

View in English