View in English:
May 8, 2024 7:33 pm

ਗੁਰੂਗ੍ਰਾਮ : ਮੁਲਾਇਮ ਸਿੰਘ ਯਾਦਵ ਦੀ ਹਾਲਤ ਨਾਜ਼ੁਕ

ਫੈਕਟ ਸਮਾਚਾਰ ਸੇਵਾ

ਗੁਰੂਗ੍ਰਾਮ , ਅਕਤੂਬਰ 9

ਸਮਾਜਵਾਦੀ ਪਾਰਟੀ ਦੇ ਸਰਪ੍ਰਸਤ ਅਤੇ ਸਾਬਕਾ ਰੱਖਿਆ ਮੰਤਰੀ ਮੁਲਾਇਮ ਸਿੰਘ ਯਾਦਵ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਪਿਛਲੇ ਕੁਝ ਦਿਨਾਂ ਤੋਂ ਉਹ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਦੇ ਆਈਸੀਯੂ ਵਿੱਚ ਦਾਖ਼ਲ ਹਨ। ਜਿੱਥੇ ਮਾਹਿਰ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ। ਮੇਦਾਂਤਾ ਹਸਪਤਾਲ ਨੇ ਜਾਰੀ ਬਿਆਨ ‘ਚ ਕਿਹਾ ਕਿ ਮੁਲਾਇਮ ਸਿੰਘ ਯਾਦਵ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ ਅਤੇ ਉਹ ਜੀਵਨ ਬਚਾਉਣ ਵਾਲੀਆਂ ਦਵਾਈਆਂ ‘ਤੇ ਹਨ। ਦੂਜੇ ਪਾਸੇ ਮੁਲਾਇਮ ਸਿੰਘ ਯਾਦਵ ਦੇ ਪ੍ਰਸ਼ੰਸਕ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰ ਰਹੇ ਹਨ।

ਇਸ ਦੌਰਾਨ ਮੁਲਾਇਮ ਸਿੰਘ ਯਾਦਵ ਦੇ ਪਰਿਵਾਰਕ ਮੈਂਬਰਾਂ ਨੇ ਅਪੀਲ ਕੀਤੀ ਸੀ ਕਿ ਉਹ ਠੀਕ ਹਨ। ਇੱਥੇ ਹਸਪਤਾਲ ਵਿੱਚ ਉਨਾਂ ਨੂੰ ਮਿਲਣ ਲਈ ਨਾ ਆਓ। ਵਰਕਰਾਂ ਤੇ ਆਗੂਆਂ ਦੀ ਭੀੜ ਨੂੰ ਦੇਖਦਿਆਂ ਹਸਪਤਾਲ ਵਿੱਚ ਸੁਰੱਖਿਆ ਦੇ ਪ੍ਰਬੰਧ ਵੀ ਸਖ਼ਤ ਕਰ ਦਿੱਤੇ ਗਏ ਹਨ। ਮੁਲਾਇਮ ਸਿੰਘ ਦੇ ਬੇਟੇ ਅਖਿਲੇਸ਼ ਨੇ ਹਸਪਤਾਲ ‘ਚ ਹੀ ਡੇਰੇ ਲਾਏ ਹੋਏ ਹਨ।
ਸਪਾ ਸਰਪ੍ਰਸਤ ਮੁਲਾਇਮ ਸਿੰਘ ਯਾਦਵ ਦੀ ਸਿਹਤ ਲਗਭਗ ਤਿੰਨ ਸਾਲਾਂ ਤੋਂ ਖਰਾਬ ਚੱਲ ਰਹੀ ਹੈ। ਉਨਾਂ ਨੂੰ ਮਹੀਨੇ ਵਿੱਚ ਇੱਕ ਜਾਂ ਦੋ ਵਾਰ ਜਾਂਚ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਜਾਂਦਾ ਰਿਹਾ ਹੈ। ਪਰ ਅਗਸਤ ਮਹੀਨੇ ਤੋਂ ਉਨਾਂ ਦੀ ਹਾਲਤ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ।

Leave a Reply

Your email address will not be published. Required fields are marked *

View in English