View in English:
May 17, 2024 3:47 pm

ਗੈਂਗਸਟਰ ਗੋਲਡੀ ਬਰਾੜ ਨੇ ਲਈ ਡੇਰਾ ਪ੍ਰੇਮੀ ਪ੍ਰਦੀਪ ਦੀ ਹੱਤਿਆ ਦੀ ਜ਼ਿੰਮੇਵਾਰੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਨਵੰਬਰ 10

ਕੋਟਕਪੁਰਾ ਵਿਚ ਡੇਰਾ ਸਿਰਸਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਦੇ ਸਬੰਧ ਵਿਚ ਗੈਂਗਸਟਰ ਗੋਲਡੀ ਬਰਾੜ ਦੀ ਪੋਸਟ ਸਾਹਮਣੇ ਆਈ ਹੈ ਜਿਸ ਵਿਚ ਉਸਨੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉਸਨੇ ਲਿਖਿਆ ਹੈ ਕਿ 7 ਸਾਲ ਹੋ ਗਏ ਸੀ ਵੇਖਦੇ ਨੂੰ , 3 ਸਰਕਾਰਾਂ ਬਦਲ ਗਈਆਂ ਪਰ ਇਨਸਾਫ ਨਹੀਂ ਮਿਲਿਆ ਸੀ।

ਕੋਟਕਪੂਰਾ ‘ਚ ਅੱਜ ਸਵੇਰੇ ਗੋਲੀਆਂ ਮਾਰ ਕੇ ਬਰਗਾੜੀ ਬੇਅਦਬੀ ਮਾਮਲੇ ਦੇ ਦੋਸ਼ੀ ਪ੍ਰਦੀਪ ਦੀ ਹੱਤਿਆ ਕਰ ਦਿੱਤੀ ਗਈ ਹੈ। ਇਸ ਹੱਤਿਆ ਦੀ ਜ਼ਿੰਮੇਵਾਰੀ ਗੈਂਗਸਟਰ ਗੋਲਡੀ ਬਰਾੜ ਵਲੋਂ ਲਈ ਗਈ ਹੈ। ਗੋਲਡੀ ਬਰਾੜ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ।

Leave a Reply

Your email address will not be published. Required fields are marked *

View in English