View in English:
April 19, 2024 2:40 pm

ਗੰਨ ਕਲਚਰ ਲਈ ਮੰਤਰੀ ਅਨਮੋਲ ਗਗਨ ਮਾਨ ਖਿਲਾਫ ਭੜਕੇ ਮਜੀਠੀਆ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਨਵੰਬਰ 29

ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਇਕ ਮੰਤਰੀ ਅਤੇ ਆਮ ਆਦਮੀ ਵਾਸਤੇ ਕਾਨੂੰਨ ਵੱਖੋ-ਵੱਖ ਨਹੀਂ ਹੋ ਸਕਦਾ ਅਤੇ ਉਹਨਾਂ ਮੰਗ ਕੀਤੀ ਕਿ ਗੰਨ ਕਲਚਰ ਦੀ ਪ੍ਰੋਮੋਸ਼ਨ ਲਈ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਖਿਲਾਫ ਕੇਸ ਦਰਜ ਕੀਤਾ ਜਾਵੇ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੇ ਕਿਹਾ ਕਿ ਭਾਵੇਂ ਪੰਜਾਬ ਪੁਲਿਸ ਮੁਖੀ ਗੌਰਵ ਯਾਦਵ ਨੇ ਆਪੋ ਆਪਣੇ ਸੋਸ਼ਲ ਮੀਡੀਆ ਖਾਤਿਆਂ ਤੋਂ ਗੰਨ ਕਲਚਰ ਦੀਆਂ ਸਾਰੀਆਂ ਤਸਵੀਰਾਂ ਹਟਾਉਣ ਲਈ 72 ਘੰਟੇ ਦਾ ਸਮਾਂ ਦਿੱਤਾ ਸੀ ਪਰ ਅਨਮੋਲ ਗਗਨ ਮਾਨ ਨੇ ਇਸ ਚੇਤਾਵਨੀ ਦੀ ਪਰਵਾਹ ਨਹੀਂ ਕੀਤੀ, ਜਿਸ ਕਾਰਨ ਉਹਨਾਂ ਦੇ ਖਿਲਾਫ ਫੌਰੀ ਕਾਰਵਾਈ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਅਜਿਹਾ ਕਰਨਾ ਇਸ ਵਾਸਤੇ ਵੀ ਲਾਜ਼ਮੀ ਹੈ ਕਿਉਂਕਿ ਇਹ ਸਪਸ਼ਟ ਸੁਨੇਹਾ ਮਿਲਣਾ ਚਾਹੀਦਾ ਹੈ ਕਿ ’ਖਾਸ ਆਦਮੀ’ ਲਈ ਕਾਨੂੰਨ ਵੱਖ ਹਨ।

ਬਿਕਰਮ ਸਿੰਘ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦੀਆਂ ਤਰਜੀਹਾਂ ਬੇਤਰਤਬੀਆਂ ਹਨ। ਉਹਨਾਂ ਦੱਸਿਆ ਕਿ ਕਿਵੇਂ ਉਹਨਾਂ ਦੇ ਹਲਕੇ ਮਜੀਠਾ ਦੇ ਇਕ 10 ਸਾਲਾਂ ਦੇ ਬੱਚੇ ਵੱਲੋਂ 2015 ਵਿਚ ਪਾਈ ਤਸਵੀਰ ਲਈ ਉਸਦੇ ਖਿਲਾਫ ਕੇਸ ਦਰਜ ਕੀਤਾ ਗਿਆ। ਉਹਨਾਂ ਕਿਹਾ ਕਿ ਅਜਿਹੀਆਂ ਹੀ ਕਈ ਉਦਾਹਰਣਾਂ ਹਨ ਜਿਹਨਾਂ ਵਿਚ ਬਦਲਾਖੋਰੀ ਦੇ ਵਰਤਾਅ ਕਾਰਨ ਕੇਸ ਦਰਜ ਕੀਤੇ ਗਏ ਹਨ।

ਅਕਾਲੀ ਆਗੂ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਇਕ ਪਾਸੇ ਆਮ ਆਦਮੀ ਸਰਕਾਰ ਗੰਨ ਕਲਚਰ ਦੇ ਖਿਲਾਫ ਕਦਮ ਚੁੱਕ ਰਹੀ ਹੈ ਜਦੋਂ ਕਿ ਦੂਜੇ ਪਾਸੇ ਇਹ ਲੋਕਾਂ ਨੂੰ ਬੰਦੂਕਾਂ ਦੇ ਲਾਇਸੰਸ ਲੈਣ ਲਈ ਜ਼ਿਲ੍ਹਾ ਰੈਡ ਕਰਾਸ ਸੁਸਾਇਟੀਆਂ ਨੂੰ 20 ਤੋਂ 30 ਹਜ਼ਾਰ ਰੁਪਏ ਦੇਣ ਲਈ ਮਜਬੂਰ ਕਰ ਰਹੇ ਹਨ। ਉਹਨਾਂ ਕਿਹਾ ਕਿ ਕਈ ਲਾਇਸੰਸ ਇਕਪਾਸੜ ਹੀ ਰੱਦ ਕਰ ਦਿੱਤੇ ਗਏ ਹਨ ਜਿਸ ਕਾਰਨ ਭ੍ਰਿਸ਼ਟਾਚਾਰ ਵਿਚ ਵਾਧਾ ਹੋਵੇਗਾ।

Leave a Reply

Your email address will not be published. Required fields are marked *

View in English