ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਮਾਰਚ 7
ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੇ ਤਣਾਅ ਕਾਰਨ ਆਮ ਲੋਕ ਮਹਿੰਗਾਈ ਦੀ ਮਾਰ ਹੇਠ ਆ ਗਏ ਹਨ। ਘਰੇਲੂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਵੱਡਾ ਵਾਧਾ ਹੋਇਆ ਹੈ। ਘਰੇਲੂ ਐਲ.ਪੀ.ਜੀ. 14.2 ਕਿਲੋਗ੍ਰਾਮ ਵਾਲੇ ਸਿਲੰਡਰ ਦੀ ਕੀਮਤ 60 ਰੁਪਏ ਵਧ ਗਈ ਹੈ। ਦਿੱਲੀ ਵਿਚ ਘਰੇਲੂ ਗੈਸ ਸਿਲੰਡਰ 853 ਰੁਪਏ ਤੋਂ ਵਧ ਕੇ 913 ਰੁਪਏ ਹੋ ਗਈ ਹੈ। ਇਹ ਨਵੀਆਂ ਕੀਮਤਾਂ ਅੱਜ ਤੋਂ ਲਾਗੂ ਹੋ ਜਾਣਗੀਆਂ।
ਸੂਤਰਾਂ ਅਨੁਸਾਰ ਅੰਤਰਰਾਸ਼ਟਰੀ ਬਾਜ਼ਾਰ ਵਿਚ ਊਰਜਾ ਦੀਆਂ ਕੀਮਤਾਂ ਵਿਚ ਉਤਰਾਅ-ਚੜ੍ਹਾਅ ਨੇ ਕੀਮਤਾਂ ਨੂੰ ਪ੍ਰਭਾਵਿਤ ਕੀਤਾ ਹੈ। ਮੱਧ ਪੂਰਬ ਵਿਚ ਚੱਲ ਰਹੇ ਈਰਾਨ-ਇਜ਼ਰਾਈਲ ਟਕਰਾਅ ਨੇ ਵਿਸ਼ਵ ਊਰਜਾ ਬਾਜ਼ਾਰ ‘ਤੇ ਦਬਾਅ ਪਾਇਆ ਹੈ। ਕੱਚੇ ਤੇਲ ਅਤੇ ਗੈਸ ਦੀ ਸਪਲਾਈ ਨੂੰ ਲੈ ਕੇ ਤਣਾਅ ਨੇ ਕੀਮਤਾਂ ਨੂੰ ਪ੍ਰਭਾਵਿਤ ਕੀਤਾ ਹੈ।







