View in English:
March 28, 2024 9:48 pm

ਚੀਨ ‘ਚ ਤੇਜ਼ੀ ਨਾਲ ਫੈਲ ਰਿਹਾ ਕੋਰੋਨਾ, ਚੋਂਗਕਿੰਗ ‘ਚ ਲੋਕਾਂ ਦੀ ਆਵਾਜਾਈ ‘ਤੇ ਲੱਗੀ ਪਾਬੰਦੀ

ਫੈਕਟ ਸਮਾਚਾਰ ਸੇਵਾ

ਬੀਜਿੰਗ , ਨਵੰਬਰ 11

ਚੀਨ ‘ਚ ਇਕ ਵਾਰ ਮੁੜ ਤੋਂ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ। ਇੱਥੋਂ ਦੇ ਚੋਗਕਿੰਗ ਵਿੱਚ ਇਨਫੈਕਸ਼ਨ ਤੇਜ਼ੀ ਨਾਲ ਫੈਲ ਰਿਹਾ ਹੈ। ਉਦੋਂ ਤੋਂ ਚੀਨ ਮੁੜ ਤੋਂ ਜ਼ੀਰੋ ਕੋਵਿਡ ਨੀਤੀ ‘ਤੇ ਆ ਗਿਆ ਹੈ। ਜਾਣਕਾਰੀ ਮੁਤਾਬਕ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਚਾਂਗਕਿੰਗ ਦੇ ਲੋਕਾਂ ਨੂੰ ਆਪਣੀ ਆਵਾਜਾਈ ਘੱਟ ਤੋਂ ਘੱਟ ਕਰਨ ਲਈ ਕਿਹਾ ਗਿਆ ਹੈ।

ਚੋਗਕਿੰਗ ਦੇ ਸਿਹਤ ਅਧਿਕਾਰੀ ਲੀ ਪੈਨ ਨੇ ਦੱਸਿਆ ਕਿ ਇੱਥੋਂ ਦੇ ਨਿਵਾਸੀਆਂ ਨੂੰ ਆਪੋ-ਆਪਣੇ ਸਥਾਨਾਂ ‘ਤੇ ਰਹਿਣ ਲਈ ਕਿਹਾ ਗਿਆ ਹੈ, ਉਨ੍ਹਾਂ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ। ਇਸ ਦੇ ਨਾਲ ਹੀ ਜਿਹੜੇ ਲੋਕ ਬਾਹਰ ਹਨ, ਉਨ੍ਹਾਂ ਨੂੰ ਵੀ ਕਿਹਾ ਗਿਆ ਹੈ ਕਿ ਜਦੋਂ ਤੱਕ ਜ਼ਰੂਰੀ ਨਾ ਹੋਵੇ ਉਹ ਇੱਥੇ ਨਾ ਆਉਣ।

ਦੱਸ ਦੇਈਏ ਕਿ ਚੋਗਕਿੰਗ ਵਿੱਚ ਬੁੱਧਵਾਰ ਨੂੰ 123 ਮਾਮਲੇ ਸਾਹਮਣੇ ਆਏ , ਕੋਰੋਨਾ ਦੇ 123 ਨਵੇਂ ਮਾਮਲੇ ਸਾਹਮਣੇ ਆਏ। ਉਨ੍ਹਾਂ ਦੇ ਸੰਪਰਕ ਵਿੱਚ 633 ਲੋਕ ਸਨ। ਇੰਨੀ ਵੱਡੀ ਗਿਣਤੀ ਵਿੱਚ ਇੱਕੋ ਸਮੇਂ ਸਾਹਮਣੇ ਆਏ ਕੇਸਾਂ ਨੇ ਇੱਥੋਂ ਦੇ ਸਿਹਤ ਅਧਿਕਾਰੀਆਂ ਦੀ ਚਿੰਤਾ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਮੰਗਲਵਾਰ ਤੱਕ 1109 ਮਾਮਲਿਆਂ ਦੀ ਪੁਸ਼ਟੀ ਹੋਈ ਸੀ।

Leave a Reply

Your email address will not be published. Required fields are marked *

View in English