View in English:
April 19, 2024 10:14 pm

ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਸਰਕਾਰੀ ਗਊਸ਼ਾਲਾ ਖੋਖਰ ਕਲਾਂ ਦਾ ਦੌਰਾ

ਫੈਕਟ ਸਮਾਚਾਰ ਸੇਵਾ

ਮਾਨਸਾ, ਨਵੰਬਰ 27

ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਅਸ਼ੋਕ ਕੁਮਾਰ ਸਿੰਗਲਾ ਨੇ ਸਰਕਾਰੀ ਗਊਸ਼ਾਲਾ, ਖੋਖਰ ਕਲਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਗਊਸ਼ਾਲਾ ਵਿਖੇ ਬਣੇ ਕੈਟਲ ਪੌਂਡ, ਮੀਆਂਵਾਕੀ ਜੰਗਲ, ਵਾਟਰ ਪਾਰਕ ਅਤੇ ਬੋਟਿੰਗ ਸਪੋਟ ਦਾ ਜਾਇਜਾ ਲਿਆ।

ਉਨ੍ਹਾਂ ਗਊਸ਼ਾਲਾ ਪ੍ਰਬੰਧਕਾਂ ਪਾਸੋਂ ਗਊਸ਼ਾਲਾ ਦੀ ਆਮਦਨ, ਖਰਚ ਅਤੇ ਪਸ਼ੂਆਂ ਦੀ ਗਿਣਤੀ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਸਰਕਾਰੀ ਗਊਸ਼ਾਲਾ ਖੋਖਰ ਕਲਾਂ ਦੀ ਕਾਰਜਪ੍ਰਣਾਲੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਦੁੱਧ ਦੀ ਪੈਦਾਵਾਰ ਵਧਾ ਕੇ ਲੋਕਾਂ ਨੂੰ ਪਸ਼ੂਧੰਨ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਗਊਸ਼ਾਲਾ ਦੀ ਆਮਦਨ ਵਿਚ ਵਾਧਾ ਕਰਨ ਲਈ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸੜਕਾਂ ’ਤੇ ਘੁੰਮ ਰਹੇ ਬੇਸਹਾਰਾ ਪਸ਼ੂਆਂ ਨੂੰ ਇਕੱਠਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਇਸ ਮੌਕੇ ਗਊਸ਼ਾਲਾ ਪ੍ਰਬੰਧਕਾਂ ਵੱਲੋਂ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਨੂੰ ਗਊਸ਼ਾਲਾ ਦੇ ਪ੍ਰਬੰਧਾਂ ਅਤੇ ਕਾਰਜਪ੍ਰਣਾਲੀ ਵਿਚ ਹੋਰ ਸੁਧਾਰ ਲਿਆਉਣ ਲਈ ਲੋੜੀਂਦੇ ਸਾਜੋ ਸਾਮਾਨ ਅਤੇ ਮਸ਼ੀਨਰੀ ਬਾਰੇ ਜਾਣੂ ਕਰਵਾਇਆ ਗਿਆ, ਜਿਸ ਦੇ ਲਈ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਪ੍ਰਬੰਧਕਾਂ ਦੀ ਇਸ ਮੰਗ ਨੂੰ ਸਰਕਾਰ ਤੱਕ ਪਹੁੰਚਾ ਕੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।

ਇਸ ਮੌਕੇ ਸਹਾਇਕ ਡਾਇਰੈਕਟਰ ਪਸ਼ੂ ਪਾਲਣ ਡਾ. ਕਮਲ ਗੁਪਤਾ, ਬੀ.ਡੀ.ਪੀ.ਓ ਮਾਨਸਾ ਜਗਤਾਰ ਸਿੰਘ, ਸਹਾਇਕ ਪ੍ਰੋਜੈਕਟ ਅਫਸਰ ਮਲਕੀਤ ਸਿੰਘ, ਕਾਰਜਸਾਧਕ ਅਫਸਰ ਮਾਨਸਾ ਵਿਪਨ ਕੁਮਾਰ, ਨਾਇਬ ਤਹਿਸੀਲਦਾਰ ਕਰਮਜੀਤ ਸਿੰਘ, ਪੰਚਾਇਤ ਸਕੱਤਰ ਪਿੰਡ ਖੋਖਰ ਕਲਾਂ ਪੁਨੀਤ ਜਿੰਦਲ, ਮੈਨੇਜਰ ਕੈਟਲ ਪੌਂਡ ਜੀਵਨ ਸਿੰਘ, ਸੁਪਰਵਾਈਜ਼ਰ ਜਗਦੀਪ ਸਿੰਘ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਦਾ ਸਟਾਫ ਮੌਜੂਦ ਸੀ।

Leave a Reply

Your email address will not be published. Required fields are marked *

View in English