View in English:
April 25, 2024 7:17 am

ਚੰਡੀਗੜ੍ਹ : ਕਾਰ ਦਾ ਕਹਿਰ, 3 ਦੀ ਹੋਈ ਮੌਤ, 4 ਲੋਕ ਜ਼ਖ਼ਮੀ

ਇੱਕ ਤੇਜ਼ ਰਫ਼ਤਾਰ ਕਾਰ ਨੇ ਤਿੰਨ ਘਰਾਂ ਵਿੱਚ ਸਥਰ ਵਿਛਾ ਦਿੱਤੇ ਨੇ, ਉਨ੍ਹਾਂ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ। ਇਹ ਤੇਜ਼ ਰਫ਼ਤਾਰ ਕਾਰ ਮਾਮਲਾ ਚੰਡੀਗੜ੍ਹ ਤੋਂ ਆਇਆ ਹੈ। ਜਿੱਥੇ ਇੱਕ ਤੇਜ਼ ਰਫ਼ਤਾਰ ਕਾਰ ਨੇ ਇੱਕ ਬਾਈਕ ਸਵਾਰ ਸਮੇਤ ਫੁੱਟਪਾਥ ‘ਤੇ ਖੜ੍ਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ 2 ਔਰਤਾਂ ਤੇ 1 ਪੁਰਸ਼ ਦੀ ਮੌਤ ਹੋ ਗਈ ਤੇ 4 ਲੋਕ ਜ਼ਖ਼ਮੀ ਹੋ ਗਏ। 

ਜਾਣਕਾਰੀ ਮੁਤਾਬਕ ਸਾਰੰਗਰਪੁਰ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਪਹਿਲਾਂ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰੀ ਤੇ ਉਸ ਤੋਂ ਬਾਅਦ ਬੇਕਾਬੂ ਹੋ ਕੇ ਫੁੱਟਪਾਥ ‘ਤੇ ਖੜ੍ਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ 3 ਵਿਅਕਤੀਆਂ ਦੀ ਮੌਤ ਹੋ ਗਈ ਤੇ 4 ਲੋਕਾਂ ਨੂੰ ਸੱਟਾਂ ਲੱਗੀਆਂ ਜਿਨ੍ਹਾਂ ਦਾ ਇਲਾਜ ਜਾਰੀ ਹੈ। 

ਇੱਥੇ ਧਨਾਸ-ਮੁੱਲਾਂਪੁਰ ਰੋਡ ‘ਤੇ ਸਥਿਤ ਕਮਿਊਨਿਟੀ ਸੈਂਟਰ ਨੇੜੇ ਇਕ ਤੇਜ਼ ਰਫਤਾਰ ਬੇਕਾਬੂ ਬੀਟਲ ਕਾਰ ਨੇ ਇਕ-ਇਕ ਕਰਕੇ 7 ਲੋਕਾਂ ਨੂੰ ਆਪਣੀ ਲਪੇਟ ‘ਚ ਲੈ ਲਿਆ। ਹਾਦਸੇ ਤੋਂ ਬਾਅਦ ਕਾਰ ਛੇ ਫੁੱਟ ਉੱਚੀ ਕੰਡਿਆਲੀ ਤਾਰ ਨੂੰ ਤੋੜਦੀ ਹੋਈ ਟੋਏ ਵਿੱਚ ਜਾ ਡਿੱਗੀ। ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਪੀਜੀਆਈ ਲਿਜਾਇਆ ਗਿਆ। ਜਿੱਥੇ ਦੋ ਔਰਤਾਂ ਅਤੇ ਇੱਕ ਪੁਰਸ਼ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

Leave a Reply

Your email address will not be published. Required fields are marked *

View in English