View in English:
May 11, 2024 1:53 am

ਚੰਡੀਗੜ੍ਹ ‘ਚ ਦੁਸਹਿਰੇ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਿਤ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਅਕਤੂਬਰ 24

ਚੰਡੀਗੜ੍ਹ ਪ੍ਰਸ਼ਾਸਨ ਨੇ ਦੁਸਹਿਰੇ ਮੌਕੇ ਸ਼ਾਮ 4 ਤੋਂ 6 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਪ੍ਰਸ਼ਾਸਨ ਵੱਲੋਂ ਨਿਰਧਾਰਤ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਪਟਾਕੇ ਚਲਾਉਣ ਵਾਲਿਆਂ ਦਾ ਚਲਾਨ ਕੀਤਾ ਜਾਵੇਗਾ। ਇਸ ਤੋਂ ਪਹਿਲਾਂ 6 ਅਕਤੂਬਰ ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ ਦੁਸਹਿਰੇ ਵਾਲੇ ਦਿਨ ਸਿਰਫ਼ ਰਾਵਣ ਅਤੇ ਹੋਰ ਪੁਤਲਿਆਂ ਦੇ ਅੰਦਰ ਹੀ ਹਰੇ ਪਟਾਕੇ ਫੂਕਣ ਦੀ ਇਜਾਜ਼ਤ ਦਿੱਤੀ ਗਈ ਸੀ ਅਤੇ ਬਾਹਰ ਪਟਾਕੇ ਚਲਾਉਣ ਦੀ ਮਨਾਹੀ ਸੀ।

ਜ਼ਿਲ੍ਹਾ ਜੁਡੀਸ਼ੀਅਲ ਮੈਜਿਸਟਰੇਟ ਵਿਨੈ ਪ੍ਰਤਾਪ ਸਿੰਘ ਵੱਲੋਂ ਸੋਮਵਾਰ ਨੂੰ ਜਾਰੀ ਨੋਟੀਫਿਕੇਸ਼ਨ ਵਿੱਚ ਦੁਸਹਿਰੇ ਮੌਕੇ ਸਿਰਫ਼ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਦੀ ਸਮਾਂ ਸੀਮਾ ਸ਼ਾਮ 4 ਤੋਂ 6 ਵਜੇ ਤੱਕ ਹੋਵੇਗੀ। ਇਸ ਦੇ ਨਾਲ ਹੀ ਦੀਵਾਲੀ ‘ਤੇ ਪਹਿਲਾਂ ਜਾਰੀ ਨੋਟੀਫਿਕੇਸ਼ਨ ਨੂੰ ਲਾਗੂ ਕੀਤਾ ਜਾਵੇਗਾ। ਇਸ ਤਹਿਤ ਰਾਤ 9 ਤੋਂ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ।

Leave a Reply

Your email address will not be published. Required fields are marked *

View in English