View in English:
October 5, 2024 4:46 pm

ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਐਲਾਨ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਅਕਤੂਬਰ 4

ਚੰਡੀਗੜ੍ਹ ਪ੍ਰਸ਼ਾਸਨ ਨੇ 5 ਅਕਤੂਬਰ 2024 ਯਾਨੀ ਸ਼ਨਿਚਰਵਾਰ ਦੀ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਹਰਿਆਣਾ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੀ ਗਈ ਹੈ। ਚੰਡੀਗੜ੍ਹ ‘ਚ ਕੰਮ ਕਰਦੇ ਹਰਿਆਣਾ ਦੇ ਵੋਟਰ ਵੋਟ ਪਾਉਣ ਤੋਂ ਵਾਂਝੇ ਨਾ ਰਹਿ ਜਾਣ ਇਸ ਲਈ ਇਹ ਛੁੱਟੀ ਕੀਤੀ ਗਈ ਹੈ। ਸਾਰੀਆਂ ਫੈਕਟਰੀਆਂ, ਦੁਕਾਨਾਂ ਤੇ ਵਪਾਰਕ ਅਦਾਰਿਆਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਦੱਸ ਦੇਈਏ ਕਿ ਪੰਜਾਬ ਸਰਕਾਰ ਪਹਿਲਾਂ ਹੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜ ਅਕਤੂਬਰ 2024 ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕਰ ਚੁੱਕੀ ਹੈ। ਪਰਸੋਨਲ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ।

Leave a Reply

Your email address will not be published. Required fields are marked *

View in English