View in English:
June 29, 2024 10:11 am

ਚੰਡੀਗੜ੍ਹ ਦੇ ਏਲਾਂਤੇ ਮਾਲ ‘ਚ Toy Train ਤੋਂ ਡਿੱਗਣ ਕਾਰਨ 10 ਸਾਲ ਦੇ ਬੱਚੇ ਦੀ ਮੌਤ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਜੂਨ 24

ਚੰਡੀਗੜ੍ਹ ਦੇ ਏਲਾਂਤੇ ਮਾਲ ‘ਚ ਦਰਦਨਾਕ ਹਾਦਸਾ ਵਾਪਰ ਗਿਆ। ਇੱਥੇ ਝੂਟੇ ਲੈ ਰਹੇ 10 ਸਾਲਾ ਬੱਚੇ ਦੀ ਟੁਆਏ ਟ੍ਰੇਨ ‘ਚੋਂ ਡਿੱਗਣ ਕਾਰਨ ਮੌਤ ਹੋ ਗਈ। ਬੱਚੇ ਦੇ ਸਿਰ ‘ਚ ਗੰਭੀਰ ਸੱਟ ਲੱਗਣ ਕਾਰਨ ਉਸ ਨੂੰ ਜੀਐੱਮਸੀਐੱਚ-32 ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਬੱਚੇ ਦੀ ਪਛਾਣ ਸ਼ਾਹਬਾਜ਼ (10) ਵਾਸੀ ਨਵਾਂਸ਼ਹਿਰ ਵਜੋਂ ਹੋਈ ਹੈ।

ਇੰਡਸਟਰੀਅਲ ਏਰੀਆ ਥਆਣੇ ਦੀ ਪੁਲਿਸ ਨੇ ਖਿਡੌਣਾ ਟ੍ਰੇਨ ਦੇ ਸੰਚਾਲਕ ਸੌਰਭ ਵਾਸੀ ਬਾਪੂ ਧਾਮ ਅਤੇ ਕੰਪਨੀ ਮਾਲਕਾਂ ਖਿਲਾਫ਼ ਗ਼ੈਰ-ਇਰਾਦਤਨ ਅਤੇ ਲਾਪਰਵਾਹੀ ਦਾ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।

ਪੁਲਿਸ ਨੇ ਏਲਾਂਤੇ ਮਾਲ ਅੰਦਰੋਂ ਸੀਸੀਟੀਵੀ ਫੁਟੇਜ ਵੀ ਜ਼ਬਤ ਕਰ ਲਈ ਹੈ। ਫੁਟੇਜ ਅਨੁਸਾਰ ਖਿਡੌਣਾ ਟ੍ਰੇਨ ‘ਚ ਦੋ ਹੀ ਬੱਚੇ ਬੈਠੇ ਸਨ ਤੇ ਸ਼ਾਹਬਾਜ਼ ਖਿਡੌਣਾ ਟ੍ਰੇਨ ਤੋਂ ਉਤਰਨ ਦੀ ਕੋਸ਼ਿਸ਼ ਕਰਦਾ ਨਜ਼ਰ ਆਉਂਦਾ ਹੈ। ਪਿਤਾ ਦਾ ਦੋਸ਼ ਹੈ ਕਿ ਹਾਦਸਾ ਅਣਗਹਿਲੀ ਕਾਰਨ ਵਾਪਰਿਆ ਹੈ।

Leave a Reply

Your email address will not be published. Required fields are marked *

View in English