View in English:
May 10, 2024 6:36 am

ਚੰਡੀਗੜ੍ਹ ਦੇ ਸਰਕਾਰੀ ਹਸਪਤਾਲਾਂ ‘ਚ OPD ਸੇਵਾਵਾਂ ਬੰਦ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਕਤੂਬਰ 24

ਦੁਸ਼ਹਿਰੇ ਵਾਲੇ ਦਿਨ ਅੱਜ ਚੰਡੀਗੜ੍ਹ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਬੰਦ ਰਹਿਣਗੀਆਂ। ਸ਼ਹਿਰ ਵਿਚਲੇ ਤਿੰਨ ਹਸਪਤਾਲਾਂ ਪੀਜੀਆਈ, ਜੀਐਮਐਸਐਚ-16 ਅਤੇ ਜੀਐਮਸੀਐਚ-32 ਵਿਚ ਓਪੀਡੀ ਬੰਦ ਕਰ ਦਿੱਤੀ ਗਈ ਹੈ। ਪਰ ਤਿੰਨੋਂ ਵੱਡੇ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ।

ਚੰਡੀਗੜ੍ਹ ਸਿਹਤ ਵਿਭਾਗ ਨੇ ਤਿਉਹਾਰਾਂ ਦੇ ਮੱਦੇਨਜ਼ਰ ਜੀਐਮਐਸਐਚ-16 ਅਤੇ ਜੀਐਮਸੀਐਚ-32 ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਇਸਦੇ ਨਾਲ ਹੀ ਚੰਡੀਗੜ੍ਹ ‘ਚ ਬਰਨ ਯੂਨਿਟ ਨੂੰ ਵੀ ਐਕਟਿਵ ਮੋਡ ‘ਤੇ ਰੱਖਿਆ ਗਿਆ ਹੈ।

Leave a Reply

Your email address will not be published. Required fields are marked *

View in English