View in English:
July 6, 2024 11:17 pm

ਚੰਡੀਗੜ੍ਹ-ਪੰਜਾਬ ਵਿਚ ਮੀਂਹ ਦਾ ਯੈਲੋ ਅਲਰਟ ਜਾਰੀ, ਮਨਾਲੀ ਨੈਸ਼ਨਲ ਹਾਈਵੇ ‘ਤੇ ਜ਼ਮੀਨ ਖਿਸਕਣ ਦੀ ਚਿਤਾਵਨੀ

ਚੰਡੀਗੜ੍ਹ : ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਮੀਂਹ ਦਰਜ ਕੀਤਾ ਗਿਆ ਹੈ। ਮੁਹਾਲੀ ਵਿੱਚ 2 ਮਿਲੀਮੀਟਰ, ਪਠਾਨਕੋਟ ਵਿੱਚ 9 ਮਿਲੀਮੀਟਰ, ਰੋਪੜ ਵਿੱਚ 0.5 ਮਿਲੀਮੀਟਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ 15 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਵੀਰਵਾਰ ਨੂੰ ਪੰਜਾਬ ਦੇ ਛੇ ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਸ਼ਾਮਲ ਹਨ।

ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ ਹੈ। ਬਠਿੰਡਾ 44.1 ਡਿਗਰੀ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ।
ਇਸ ਤੋਂ ਇਲਾਵਾ ਮਨਾਲੀ-ਚੰਡੀਗੜ੍ਹ ਹਾਈਵੇਅ ‘ਤੇ ਪੰਡੋਹ ‘ਚ ਜ਼ਮੀਨ ਖਿਸਕਣ ਕਾਰਨ ਟਰੱਕ ਦੱਬ ਗਿਆ ਅਤੇ ਸੜਕ ‘ਤੇ ਤਰੇੜਾਂ ਆ ਗਈਆਂ। ਚੰਡੀਗੜ੍ਹ ‘ਚ ਵੀ ਮੀਂਹ ਤੋਂ ਬਾਅਦ ਪਾਣੀ ਭਰਨ ਦੀ ਸਥਿਤੀ ਪੈਦਾ ਹੁੰਦੇ ਹੀ ਟਰੈਫਿਕ ਪੁਲਸ ਨੇ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ।

ਚੰਡੀਗੜ੍ਹ ‘ਚ ਅਗਲੇ 4 ਦਿਨਾਂ ਤੱਕ ਮੀਂਹ ਅਤੇ ਬੱਦਲ ਛਾਏ ਰਹਿਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ 4 ਜੁਲਾਈ ਤੋਂ 7 ਜੁਲਾਈ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਬੁੱਧਵਾਰ ਸ਼ਾਮ 6 ਵਜੇ ਤੱਕ ਪਿਛਲੇ 24 ਘੰਟਿਆਂ ਵਿੱਚ ਕੁੱਲ 64.5 ਐਮਐਮ ਬਾਰਿਸ਼ ਦਰਜ ਕੀਤੀ ਗਈ ਹੈ। 1 ਜੂਨ ਤੋਂ ਹੁਣ ਤੱਕ ਕੁੱਲ 100.4 MM ਬਾਰਿਸ਼ ਹੋਈ ਹੈ। ਚੰਡੀਗੜ੍ਹ ‘ਚ ਮੀਂਹ ਕਾਰਨ ਕਈ ਸੜਕਾਂ ‘ਤੇ ਪਾਣੀ ਭਰ ਗਿਆ ਹੈ। ਜਿਸ ਕਾਰਨ ਟਰੈਫਿਕ ਪੁਲੀਸ ਨੂੰ ਰਸਤਾ ਮੋੜਨਾ ਪਿਆ।

ਬੁੱਧਵਾਰ ਨੂੰ ਹਰਿਆਣਾ ਦੇ 12 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ। ਸਭ ਤੋਂ ਵੱਧ ਮੀਂਹ ਮਹਿੰਦਰਗੜ੍ਹ ਵਿੱਚ ਦਰਜ ਕੀਤਾ ਗਿਆ। ਇੱਥੇ 63.5 ਮਿਲੀਮੀਟਰ ਬਾਰਿਸ਼ ਹੋਈ। ਇਸ ਤੋਂ ਇਲਾਵਾ ਅੰਬਾਲਾ ਵਿੱਚ 3 ਮਿਲੀਮੀਟਰ, ਹਿਸਾਰ ਵਿੱਚ 0.5, ਨਾਰਨੌਲ ਵਿੱਚ 38, ਜੀਂਦ ਵਿੱਚ 11.5, ਮੇਵਾਤ ਵਿੱਚ 32, ਸੋਨੀਪਤ ਵਿੱਚ 5 ਅਤੇ ਗੁਰੂਗ੍ਰਾਮ ਵਿੱਚ 39 ਮਿਲੀਮੀਟਰ ਮੀਂਹ ਪਿਆ।

ਮੌਸਮ ਵਿਭਾਗ ਨੇ ਵੀਰਵਾਰ ਨੂੰ ਪੰਚਕੂਲਾ, ਅੰਬਾਲਾ, ਯਮੁਨਾਨਗਰ, ਭਿਵਾਨੀ, ਚਰਖੀ ਦਾਦਰੀ, ਰੇਵਾੜੀ, ਨੂਹ ਅਤੇ ਪਲਵਲ ‘ਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਹੋਰ ਜ਼ਿਲ੍ਹਿਆਂ ਲਈ ਕੋਈ ਅਲਰਟ ਨਹੀਂ ਹੈ।

Leave a Reply

Your email address will not be published. Required fields are marked *

View in English