View in English:
April 27, 2024 3:45 pm

ਚੰਡੀਗੜ੍ਹ : ਮੇਅਰ ਨੂੰ ਰੋਂਦੂ ਕਹਿਣ ‘ਤੇ ਹੰਗਾਮਾ, ਭਾਜਪਾ ਦੇ 2 ਕੌਂਸਲਰ ਸਸਪੈਂਡ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਮਾਰਚ 15

ਚੰਡੀਗੜ੍ਹ ਨਗਰ ਨਿਗਮ ਦੀ ਅੱਜ ਹੋਈ ਹਾਊਸ ਮੀਟਿੰਗ ਵਿੱਚ ਵਿਵਾਦ ਛਿੜ ਗਿਆ। ਹੰਗਾਮੇ ਦੌਰਾਨ ਭਾਜਪਾ ਕੌਂਸਲਰ ਕੰਵਰਜੀਤ ਸਿੰਘ ਰਾਣਾ ਨੇ ਮੇਅਰ ਕੁਲਦੀਪ ਕੁਮਾਰ ਨੂੰ ‘ਰੋਂਦੂ’ ਕਿਹਾ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਕੌਂਸਲਰਾਂ ਨੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਕੌਂਸਲਰਾਂ ਨੇ ਕਿਹਾ ਕਿ ਉਨ੍ਹਾਂ ਨੇ ਮੇਅਰ ਦਾ ਅਪਮਾਨ ਕੀਤਾ ਹੈ। ਇਸ ਤੋਂ ਬਾਅਦ ਸਭ ਨੇ ਰਾਣਾ ਤੋਂ ਮੁਆਫੀ ਮੰਗਣ ਦੀ ਮੰਗ ਕੀਤੀ। ਮੇਅਰ ਨੇ ਰਾਣਾ ਨੂੰ ਆਪਣੀ ਗੱਲ ਵਾਪਸ ਲੈਣ ਲਈ ਕਿਹਾ ਪਰ ਰਾਣਾ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਮੇਅਰ ਕੁਲਦੀਪ ਕੁਮਾਰ ਨੇ ਕੌਂਸਲਰਾਂ ਕੰਵਰਜੀਤ ਸਿੰਘ ਰਾਣਾ ਅਤੇ ਮਨੋਜ ਸੋਨਕਰ ਨੂੰ ਸਸਪੈਂਡ ਕਰ ਦਿੱਤਾ ਅਤੇ ਮਾਰਸ਼ਲ ਬੁਲਾ ਕੇ ਸਦਨ ਤੋਂ ਬਾਹਰ ਕੱਢ ਦਿੱਤਾ।

Leave a Reply

Your email address will not be published. Required fields are marked *

View in English