View in English:
May 26, 2024 1:46 pm

ਚੰਡੀਗੜ੍ਹ : PGI ਵਿੱਚ ਕੰਟਰੈਕਟ ਕਾਮਿਆਂ ਦੀ ਹੜਤਾਲ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਪ੍ਰੈਲ 3

ਚੰਡੀਗੜ੍ਹ ਪੀਜੀਆਈ ਦੇ ਠੇਕਾ ਕਰਮਚਾਰੀ ਅੱਜ ਹੜਤਾਲ ‘ਤੇ ਚਲੇ ਗਏ ਹਨ। ਹੜਤਾਲ ਕਾਰਨ ਓਪੀਡੀ ਤੋਂ ਲੈ ਕੇ ਵਾਰਡ ਤੱਕ ਦਾ ਸਿਸਟਮ ਠੱਪ ਹੋ ਗਿਆ ਹੈ। ਮੰਗਲਵਾਰ ਨੂੰ ਯੂਨੀਅਨ ਦੇ ਅਧਿਕਾਰੀਆਂ ਨੂੰ ਪੁਲੀਸ ਨੇ ਹਿਰਾਸਤ ‘ਚ ਲੈ ਲਿਆ। ਜਿਸ ਦੇ ਵਿਰੋਧ ਵਿੱਚ ਮੁਲਾਜ਼ਮਾਂ ਨੇ ਹੜਤਾਲ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਹਜ਼ਾਰਾਂ ਠੇਕਾ ਮੁਲਾਜ਼ਮ ‘ਬਰਾਬਰ ਕੰਮ, ਬਰਾਬਰ ਤਨਖਾਹ’ ਅਤੇ ਹੋਰ ਕਈ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਪੀਜੀਆਈ ਪ੍ਰਸ਼ਾਸਨ ਨਾਲ ਸੰਘਰਸ਼ ਕਰ ਰਹੇ ਹਨ। ਮੰਗਾਂ ਨੂੰ ਲੈ ਕੇ ਪੀਜੀਆਈ ਪ੍ਰਸ਼ਾਸਨ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਲਈ ਸੰਘਰਸ਼ ਕਰ ਰਹੀ ਜੁਆਇੰਟ ਐਕਸ਼ਨ ਕਮੇਟੀ ਦੇ ਅਧਿਕਾਰੀਆਂ ਦਰਮਿਆਨ ਕਈ ਮੀਟਿੰਗਾਂ ਹੋਈਆਂ। ਪਰ ਅੱਜ ਤੱਕ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ।

ਬੀਤੀ 20 ਜਨਵਰੀ ਨੂੰ ਪੀਜੀਆਈ ਵਿੱਚ ਠੇਕੇ ’ਤੇ ਰੱਖੇ ਕਰੀਬ 4 ਹਜ਼ਾਰ ਮੁਲਾਜ਼ਮਾਂ ਨੇ ਕੰਮ ਛੱਡ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਸੀ। ਉਸ ਸਮੇਂ ਪੀਜੀਆਈ ਪ੍ਰਸ਼ਾਸਨ ਅਤੇ ਜੁਆਇੰਟ ਐਕਸ਼ਨ ਕਮੇਟੀ ਦਰਮਿਆਨ ਹੋਈ ਚਾਰ ਦੌਰ ਦੀ ਗੱਲਬਾਤ ਦੌਰਾਨ ਡਾਇਰੈਕਟਰ ਪ੍ਰੋ. ਵਿਵੇਕ ਲਾਲ ਨੇ ਮੁਲਾਜ਼ਮਾਂ ਦੀਆਂ ਮੰਗਾਂ ਦੀ ਪੂਰਤੀ ਲਈ ਸਮਝੌਤਾ ਕੀਤਾ ਸੀ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਉਹ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦਾ ਯਤਨ ਕਰਨਗੇ।

Leave a Reply

Your email address will not be published. Required fields are marked *

View in English