ਰਾਏਪੁਰ : ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿੱਚ ਅੱਜ ਸਵੇਰ ਤੋਂ ਨਕਸਲ ਵਿਰੋਧੀ ਕਾਰਵਾਈ ਤਹਿਤ ਸੁਰੱਖਿਆ ਬਲਾਂ ਨਾਲ ਚੱਲ ਰਹੇ ਮੁਕਾਬਲੇ ਵਿੱਚ ਹੁਣ ਤੱਕ 16 ਨਕਸਲੀ ਮਾਰੇ ਗਏ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਮੁਕਾਬਲਾ ਸੁਕਮਾ ਜ਼ਿਲ੍ਹੇ ਦੇ ਕੇਰਲਪਾਲ ਥਾਣਾ ਖੇਤਰ ਵਿੱਚ ਹੋ ਰਿਹਾ ਹੈ। ਇਸ ਸਾਲ ਹੁਣ ਤੱਕ 116 ਤੋਂ ਵੱਧ ਮਾਓਵਾਦੀ ਮਾਰੇ ਜਾ ਚੁੱਕੇ ਹਨ।
ਜਾਣਕਾਰੀ ਅਨੁਸਾਰ, ਸ਼ਨੀਵਾਰ ਨੂੰ ਸੁਕਮਾ ਜ਼ਿਲ੍ਹੇ ਵਿੱਚ ਇੱਕ ਮੁਕਾਬਲੇ ਵਿੱਚ ਘੱਟੋ-ਘੱਟ 16 ਨਕਸਲੀ ਮਾਰੇ ਗਏ ਅਤੇ ਦੋ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਮੁਕਾਬਲਾ ਸਵੇਰੇ ਕੇਰਲਪਾਲ ਥਾਣਾ ਖੇਤਰ ਦੇ ਅਧੀਨ ਇੱਕ ਜੰਗਲ ਵਿੱਚ ਸ਼ੁਰੂ ਹੋਇਆ, ਜਿੱਥੇ ਸੁਰੱਖਿਆ ਕਰਮਚਾਰੀਆਂ ਦੀ ਇੱਕ ਸਾਂਝੀ ਟੀਮ ਨਕਸਲ ਵਿਰੋਧੀ ਕਾਰਵਾਈ ‘ਤੇ ਸੀ।