ਫੈਕਟ ਸਮਾਚਾਰ ਸੇਵਾ
ਜਲੰਧਰ, ਮਾਰਚ 26
ਜਗਤਾਰ ਸਿੰਘ ਤਾਰਾ ਜੋ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਸਜ਼ਾ ਕੱਟ ਰਿਹਾ ਹੈ, ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵਿਚ ਪੇਸ਼ੀ ਸੰਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਵਕੀਲ ਨੇ ਕਿਹਾ ਕਿ ਭੋਗਪੁਰ ਥਾਣੇ ਵਿਚ ਦਰਜ ਕੇਸ ਐਫ਼.ਆਈ.ਆਰ. ਨੰਬਰ 103 ਦੇ ਤਹਿਤ ਫੰਡਿੰਗ ਮਾਮਲੇ ਵਿਚ ਪੁਲਿਸ ਵਲੋਂ ਉਸ ਨੂੰ ਅੱਜ ਅਦਾਲਤ ਲਿਆਂਦਾ ਗਿਆ। ਇਹ ਕੇਸ 2009 ਵਿਚ ਦਰਜ ਕੀਤਾ ਗਿਆ ਸੀ, ਜਿਸ ਵਿਚ ਪੁਲਿਸ ਨੇ ਦੋਸ਼ ਲਗਾਏ ਸਨ ਕਿ ਗਲਤ ਤਰੀਕੇ ਨਾਲ ਤਾਰਾ ਨੇ ਕੁੱਝ ਫ਼ੰਡਿੰਗ ਕੀਤੀ ਸੀ। ਵਕੀਲ ਨੇ ਕਿਹਾ ਕਿ ਇਸ ਵਿਚ ਸ਼ਾਮਿਲ ਵਿਅਕਤੀਆਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ ਤੇ ਉਨ੍ਹਾਂ ਦਾ ਕੇਸ ਵੀ ਉਹ ਹੀ ਦੇਖ ਰਹੇ ਹਨ, ਜਿਨ੍ਹਾਂ ਵਿਚੋਂ 8 ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਵਿਚ ਇਕ ਗਵਾਹ ਨੂੰ ਵੀ ਅੱਜ ਕੋਰਟ ਵਿਚ ਪੇਸ਼ ਕੀਤਾ ਗਿਾ।
ਇਸ ਤੋਂ ਬਾਅਦ ਹੁਣ ਦੋ ਗਵਾਹਾਂ ਦੀ ਪੇਸ਼ੀ 8 ਅਪ੍ਰੈਲ ਨੂੰ ਰੱਖੀ ਗਈ ਹੈ, ਜਿਸ ਸੰਬੰਧੀ ਵਰੰਟ ਜਾਰੀ ਕਰ ਦਿੱਤੇ ਗਏ ਹਨ। ਉਥੇ ਹੀ ਇਸ ਕੇਸ ਨੂੰ ਲੈ ਕੇ ਜਗਤਾਰ ਸਿੰਘ ਤਾਰਾ ਨੂੰ ਬੁੜੈਲ ਜੇਲ੍ਹ ਤੋਂ ਲਿਆਂਦਾ ਗਿਆ।