ਫੈਕਟ ਸਮਾਚਾਰ ਸੇਵਾ
ਮੋਹਾਲੀ , ਮਾਰਚ 28
ਮੋਹਾਲੀ ਦੀ ਅਦਾਲਤ ਨੇ 7 ਸਾਲ ਪੁਰਾਣੇ ਜਬਰ ਜਨਾਹ ਕੇਸ ‘ਚ ਪਾਸਟਰ ਬਜਿੰਦਰ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਜਦਕਿ 5 ਹੋਰ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ। ਪਾਦਰੀ ਨੂੰ 1 ਅਪ੍ਰੈਲ ਨੂੰ ਸਜ਼ਾ ਸੁਣਾਈ ਜਾਵੇਗੀ। ਜ਼ਿਕਰਯੋਗ ਹੈ ਕਿ ਜ਼ੀਰਕਪੁਰ ਦੀ ਇਕ ਔਰਤ ਨੇ ਪਾਸਟਰ ‘ਤੇ ਜਬਰ ਜਨਾਹ ਦੇ ਦੋਸ਼ ਲਗਾਏ ਹਨ। ਬਜਿੰਦਰ ਸਿੰਘ ਖਿਲਾਫ਼ 3 ਮਾਰਚ ਨੂੰ ਗੈਰ-ਜ਼ਮਾਨਤੀ ਵਾਰੰਟ ਜਾਰੀ ਹੋਇਆ ਸੀ। ਫਿਲਹਾਲ ਉਹ ਜ਼ਮਾਨਤ ‘ਤੇ ਬਾਹਰ ਸੀ। ਸਾਲ 2018 ‘ਚ ਪਾਸਟਰ ‘ਤੇਜਬਰ ਜਨਾਹ ਮਾਮਲੇ ਦੀ ਐੱਫਆਈਆਰ ਦਰਜ ਹੋਈ ਸੀ। ਦਿੱਲੀ ਏਅਰਪੋਰਟ ਤੋਂ ਬਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਪਾਦਰੀ ਬਜਿੰਦਰ ਸਿੰਘ ਵਿਰੁੱਧ ਮਾਮਲੇ ‘ਚ ਪੀੜਤ ਔਰਤ ਨੇ ਇਕ ਵਾਰ ਫਿਰ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਕਰ ਕੇ ਗੰਭੀਰ ਦੋਸ਼ ਲਗਾਏ। ਔਰਤ ਨੇ ਦਾਅਵਾ ਕੀਤਾ ਕਿ ਪੁਲਿਸ ਜਾਣਬੁੱਝ ਕੇ ਪਾਦਰੀ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ, ਜਦਕਿ ਉਸਦੀ ਜਾਨ ਨੂੰ ਗੰਭੀਰ ਖ਼ਤਰਾ ਪੈਦਾ ਹੋ ਗਿਆ ਹੈ। ਪੀੜਤਾ ਨੇ ਦੋਸ਼ ਲਾਇਆ ਕਿ ਪਾਸਟਰ ਨੇ ਉਸਨੂੰ ਤੇ ਉਸਦੇ ਪਰਿਵਾਰ ਨੂੰ ਮਾਰਨ ਲਈ 2-2 ਲੱਖ ਰੁਪਏ ਦਾ ਠੇਕਾ ਦਿੱਤਾ ਹੈ ਤੇ ਅਣਜਾਣ ਲੋਕ ਉਸਦੇ ਪਿੱਛੇ ਲੱਗੇ ਹੋਏ ਹਨ।