View in English:
April 27, 2024 6:34 am

ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਫੈਕਟ ਸਮਾਚਾਰ ਸੇਵਾ

ਹੁਸ਼ਿਆਰਪੁਰ, ਨਵੰਬਰ 23

ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਅੱਜ ਲਾਜਵੰਤੀ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਈਆਂ। ਮੁਕਾਬਲਿਆਂ ਦਾ ਉਦਘਾਟਨ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਦੇ ਭਰਾ ਰਾਜੇਸ਼ਵਰ ਦਿਆਲ ਬੱਬੀ ਨੇ ਕੀਤਾ। ਇਸ ਦੌਰਾਨ ਉਨ੍ਹਾਂ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਨੁਸ਼ਾਸਨ ਹੀ ਖਿਡਾਰੀ ਨੂੰ ਜੇਤੂ ਬਣਾਉਂਦਾ ਹੈ, ਇਸ ਲਈ ਖਿਡਾਰੀ ਪੂਰੀ ਇਮਾਨਦਾਰੀ, ਵਫ਼ਾਦਾਰੀ, ਲਗਨ ਅਤੇ ਅਨੁਸ਼ਾਸਨ ਨਾਲ ਖੇਡਾਂ ਵਿੱਚ ਭਾਗ ਲੈਣ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਅਤੇ ਸੂਬੇ ਦੀ ਤਰੱਕੀ ਉਸ ਦੀਆਂ ਖੇਡਾਂ ਦੇ ਵਿਕਾਸ ਨਾਲ ਹੁੰਦੀ ਹੈ। ਇਸ ਦੌਰਾਨ ਉਨ੍ਹਾਂ ਨਾਲ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ) ਸੰਜੀਵ ਗੌਤਮ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਗੁਰਸ਼ਰਨ ਸਿੰਘ ਵੀ ਹਾਜ਼ਰ ਸਨ।

ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਭਾਗ ਲੈਣ ਵਾਲੇ ਸਕੂਲਾਂ ਦੇ ਬੱਚਿਆਂ ਨੇ ਸ਼ਾਨਦਾਰ ਮਾਰਚ ਪਾਸਟ ਪੇਸ਼ ਕੀਤਾ ਅਤੇ ਸਲਾਮੀ ਦਿੱਤੀ। ਜ਼ਿਲ੍ਹਾ ਸਿੱਖਿਆ ਅਫ਼ਸਰ (ਐ) ਸੰਜੀਵ ਗੌਤਮ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਜ਼ਿਲ੍ਹੇ ਦੇ 1800 ਦੇ ਕਰੀਬ ਵਿਦਿਆਰਥੀ ਭਾਗ ਲੈ ਰਹੇ ਹਨ। ਉਨ੍ਹਾਂ ਮੁਕਾਬਲੇ ਵਿੱਚ ਭਾਗ ਲੈਣ ਆਏ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਚੰਗੇ ਪ੍ਰਦਰਸ਼ਨ ਲਈ ਉਤਸ਼ਾਹਿਤ ਵੀ ਕੀਤਾ।

ਇਸ ਮੌਕੇ ਡਿਪਟੀ ਡੀ.ਈ.ਓ (ਅ) ਸੁਖਵਿੰਦਰ ਸਿੰਘ, ਡਿਪਟੀ ਡੀ.ਈ.ਓ (ਪ੍ਰੋ.) ਧੀਰਜ ਵਸ਼ਿਸ਼ਟ, ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਸ਼ੈਲੇਂਦਰ ਠਾਕੁਰ, ਪ੍ਰਿੰਸੀਪਲ ਸੰਜੀਵ ਕੁਮਾਰ, ਡੀ.ਐਮ. ਖੇਡਾਂ ਦਲਜੀਤ ਸਿੰਘ, ਵੋਕੇਸ਼ਨਲ ਕੋਆਰਡੀਨੇਟਰ ਅਮਰੀਕ, ਜ਼ਿਲ੍ਹਾ ਸਮਾਰਟ ਸਕੂਲ ਕੋਆਰਡੀਨੇਟਰ ਸਤੀਸ਼ ਕੁਮਾਰ, ਰਾਜਵਿੰਦਰ ਸਿੰਘ, ਬਲਾਕ ਪ੍ਰਾਇਮਰੀ ਅਫ਼ਸਰ ਤਲਵਾੜਾ ਅਮਰਿੰਦਰ ਸਿੰਘ ਢਿੱਲੋਂ, ਬੀ.ਐਨ.ਓ. ਸਰਬਜੀਤ ਸਿੰਘ ਕੰਗ, ਰਜਨੀਸ਼ ਗੁਲਿਆਣੀ, ਚੰਦਰ ਪ੍ਰਕਾਸ਼ ਸੈਣੀ, ਅਮਿਤ ਕੁਮਾਰ, ਵਰਿੰਦਰ ਵੈਦ, ਸੁਮੇਸ਼ ਸੋਨੀ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।

Leave a Reply

Your email address will not be published. Required fields are marked *

View in English