ਫੈਕਟ ਸਮਾਚਾਰ ਸੇਵਾ
ਸ੍ਰੀਨਗਰ, ਅਗਸਤ 7
ਊਧਮਪੁਰ ਜ਼ਿਲ੍ਹੇ ਦੇ ਬਸੰਤਗੜ੍ਹ ਵਿਚ ਸੀ.ਆਰ.ਪੀ.ਐਫ਼. ਵਾਹਨ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਵਿਚ 7 ਜਵਾਨ ਜ਼ਖਮੀ ਹੋ ਗਏ ਦੱਸੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਅੱਜ ਬਸੰਤਗੜ੍ਹ ਤੋਂ ਖਾਨੇੜ-ਕੁਡਵਾ ਸੜਕ ’ਤੇ ਇਕ ਵੱਡਾ ਹਾਦਸਾ ਵਾਪਰਿਆ, ਜਿਥੇ ਸੀ.ਆਰ.ਪੀ.ਐਫ਼. ਵਾਹਨ ਕੰਟਰੋਲ ਤੋਂ ਬਾਹਰ ਹੋ ਕੇ ਇਕ ਡੂੰਘੀ ਖੱਡ ਵਿਚ ਡਿੱਗ ਗਿਆ।
ਹਾਦਸੇ ਵਿਚ ਛੇ ਤੋਂ ਸੱਤ ਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ। ਸਥਾਨਕ ਲੋਕ ਮੌਕੇ ’ਤੇ ਪਹੁੰਚ ਗਏ ਹਨ ਅਤੇ ਜ਼ਖਮੀਆਂ ਨੂੰ ਬਾਹਰ ਕੱਢਣ ਵਿਚ ਲੱਗੇ ਹੋਏ ਹਨ। ਬਚਾਅ ਕਾਰਜ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ।