View in English:
November 14, 2024 11:08 pm

ਜੰਮੂ-ਕਸ਼ਮੀਰ : ਸਕੂਲਾਂ ‘ਚ ਬੱਚਿਆਂ ਨੂੰ ਪਿਕਨਿਕ ‘ਤੇ ਲਿਜਾਣ ‘ਤੇ ਪਾਬੰਦੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਨਵੰਬਰ 14

ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਸਰਕਾਰੀ ਅਤੇ ਨਿੱਜੀ ਸਕੂਲਾਂ ‘ਚ ਪਿਕਨਿਕ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਸਬੰਧੀ ਹੁਕਮ ਬੁੱਧਵਾਰ ਸ਼ਾਮ ਨੂੰ ਜਾਰੀ ਕੀਤੇ ਗਏ। ਇਹ ਫੈਸਲਾ ਸੁਰੱਖਿਆ ਕਾਰਨਾਂ ਕਰਕੇ ਸਾਵਧਾਨੀ ਵਜੋਂ ਲਿਆ ਗਿਆ ਹੈ।

ਰਾਜੌਰੀ ਦੇ ਮੁੱਖ ਸਿੱਖਿਆ ਅਧਿਕਾਰੀ ਵਿਸ਼ਵੰਭਰ ਦਾਸ ਨੇ ਹੁਕਮਾਂ ‘ਚ ਕਿਹਾ ਕਿ ਜੇਕਰ ਕੋਈ ਸਕੂਲ ਵਿਦਿਆਰਥੀਆਂ ਨੂੰ ਪਿਕਨਿਕ ‘ਤੇ ਲੈ ਕੇ ਜਾਂਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜੇਕਰ ਕੋਈ ਘਟਨਾ ਵਾਪਰਦੀ ਹੈ ਤਾਂ ਉਸ ਦੀ ਪੂਰੀ ਜ਼ਿੰਮੇਵਾਰੀ ਸਕੂਲ ਪ੍ਰਬੰਧਕਾਂ ਦੀ ਹੋਵੇਗੀ।

Leave a Reply

Your email address will not be published. Required fields are marked *

View in English