View in English:
May 21, 2024 3:59 am

ਟੀਮ ਇੰਡੀਆ ਦਾ ਐਲਾਨ, ਰੋਹਿਤ ਸ਼ਰਮਾ ਬਣੇ ਕਪਤਾਨ

ਅਹਿਮਦਾਬਾਦ : ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ ਅਹਿਮਦਾਬਾਦ ਦੇ ਆਈਟੀਸੀ ਨਰਮਦਾ ਹੋਟਲ ਵਿੱਚ ਹੋਇਆ। ਇਸ ਵਿੱਚ ਮੁੱਖ ਚੋਣਕਾਰ ਅਜੀਤ ਅਗਰਕਰ ਅਤੇ ਬੀਸੀਸੀਆਈ ਸਕੱਤਰ ਜੈ ਸ਼ਾਹ ਵੀ ਮੌਜੂਦ ਸਨ। ਮੀਟਿੰਗ ਤੋਂ ਬਾਅਦ ਟੀਮ ਇੰਡੀਆ ਦਾ ਐਲਾਨ ਕੀਤਾ ਗਿਆ।

ਟੀਮ ਇਸ ਤਰ੍ਹਾਂ ਹੈ..

ਰੋਹਿਤ ਸ਼ਰਮਾ (ਕਪਤਾਨ) , ਯਸ਼ਸਵੀ ਜੈਸਵਾਲ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਰਿਸ਼ਭ ਪੰਤ, ਸੰਜੂ ਸੈਮਸਨ, ਹਾਰਦਿਕ ਪੰਡਯਾ (ਉਪ-ਕਪਤਾਨ) , ਸ਼ਿਵਮ ਦੂਬੇ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਕੁਲਦੀਪ ਯਾਦਵ, ਯੁਜਵੇਂਦਰ ਚਾਹਲ, ਅਰਸ਼ਦੀਪ ਸਿੰਘ, ਯੁਜਵੇਂਦਰ ਚਾਹਲ, ਅਰਸ਼ਦੀਪ ਸਿੰਘ, ਮੁਹੰਮਦ ਸਿਰਾਜ.

ਬੈਕਅੱਪ
ਸ਼ੁਭਮਨ ਗਿੱਲ, ਰਿੰਕੂ ਸਿੰਘ, ਖਲੀਲ ਅਹਿਮਦ, ਅਵੇਸ਼ ਖਾਨ।

ਤੁਹਾਨੂੰ ਦੱਸ ਦੇਈਏ ਕਿ ਨਿਊਜ਼ੀਲੈਂਡ ਨੇ ਸਭ ਤੋਂ ਪਹਿਲਾਂ ਟੀ-20 ਵਿਸ਼ਵ ਕੱਪ ਲਈ ਆਪਣੀ ਟੀਮ ਦਾ ਐਲਾਨ ਕੀਤਾ ਹੈ। ਕੀਵੀ ਟੀਮ ਨੇ ਤਜਰਬੇਕਾਰ ਕੇਨ ਵਿਲੀਅਮਸਨ ਨੂੰ ਕਪਤਾਨ ਬਣਾਇਆ ਹੈ। ਇਸ ਦੇ ਨਾਲ ਹੀ ਅੱਜ ਦੱਖਣੀ ਅਫਰੀਕਾ ਅਤੇ ਇੰਗਲੈਂਡ ਨੇ ਵੀ ਆਪਣੀਆਂ-ਆਪਣੀਆਂ ਟੀਮਾਂ ਦਾ ਐਲਾਨ ਕਰ ਦਿੱਤਾ ਹੈ। ਦੱਖਣੀ ਅਫਰੀਕਾ ਨੇ ਜਿੱਥੇ ਏਡਨ ਮਾਰਕਰਮ ਨੂੰ ਕਪਤਾਨੀ ਸੌਂਪੀ ਹੈ, ਉਥੇ ਇੰਗਲੈਂਡ ਟੀਮ ਦੀ ਕਮਾਨ ਜੋਸ ਬਟਲਰ ਨੂੰ ਸੌਂਪੀ ਹੈ।

Leave a Reply

Your email address will not be published. Required fields are marked *

View in English