View in English:
April 16, 2025 6:03 pm

ਡਾ. ਚਰਨਜੀਤ ਸਿੰਘ ਨੇ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਫੈਕਟ ਸਮਾਚਾਰ ਸੇਵਾ

ਸ੍ਰੀ ਚਮਕੌਰ ਸਾਹਿਬ, ਅਪ੍ਰੈਲ 16

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਸਕੂਲਾਂ ਦੀ ਹਰ ਜ਼ਰੂਰਤ ਨੂੰ ਤਰਜੀਹ ਦੇ ਆਧਾਰ ਉਤੇ ਪੂਰਾ ਕਰਵਾਇਆ ਜਾ ਰਿਹਾ ਹੈ ਅਤੇ ਵਿਦਿਆਰਥੀ ਨਾ ਕੇਵਲ ਪੜ੍ਹਾਈ ਬਲਕਿ ਖੇਡਾਂ ਅਤੇ ਸੱਭਿਆਚਾਰਕ ਮੁਕਾਬਲਿਆਂ ਵਿੱਚ ਵੀ ਵੱਡੀਆਂ ਮੱਲਾਂ ਮਾਰ ਰਹੇ ਹਨ।

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਅੱਜ ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਸਮੇਂ ਕੀਤਾ।

ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਸਕੂਲ ਸਰਕਾਰੀ ਮਿਡਲ ਸਕੂਲ ਦਤਾਰਪੁਰ ਵਿਖੇ 1.545 ਲੱਖ ਦੀ ਲਾਗਤ ਨਾਲ ਬਾਥਰੂਮ ਦੀ ਉਸਾਰੀ ਦਾ ਉਦਘਾਟਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਤਨਗੜ੍ਹ ਵਿਖੇ ਕੁੱਲ 57.17 ਰੁਪਏ ਦੀ ਲਾਗਤ ਨਾਲ ਚਾਰਦੀਵਾਰੀ (15.40 ਲੱਖ), ਆਧੁਨਿਕ ਕਲਾਸ ਰੂਮ (2.50 ਲੱਖ), ਨਵੀਂ ਸਾਇੰਸ ਲੈਬ (3) 33 ਲੱਖ, ਆਧੁਨਿਕ ਕਬੱਡੀ ਕੋਰਟ (6.27 ਲੱਖ) ਦਾ ਉਦਘਾਟਨ, ਸਰਕਾਰੀ ਮਿਡਲ ਸਕੂਲ ਬਡਵਾਲੀ ਵਿਖੇ 6 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਚਾਰਦੀਵਾਰੀ ਦਾ ਉਦਘਾਟਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਜਪੁਰਾ ਵਿਖੇ 8.96 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ (3.96 ਲੱਖ) ਅਤੇ ਸਾਇੰਸ ਲੈਬ (5 ਲੱਖ) ਦਾ ਉਦਘਾਟਨ ਕੀਤਾ।

ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਆਫ ਐਮੀਨੈਂਸ ਬਣਾ ਕੇ ਵਿਦਿਆਰਥੀ ਵਰਗ ਨੂੰ ਤਰਾਸ਼ਣ ਲਈ ਸ਼ਾਨਦਾਰ ਉਪਰਾਲਾ ਕੀਤਾ ਗਿਆ ਹੈ ਅਤੇ ਇੱਥੇ ਪੜਨ ਵਾਲੇ ਸੈਂਕੜੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਭਰ ਵਿੱਚ ਨਵੇਂ ਸਕੂਲਾਂ ਦੇ ਉਦਘਾਟਨਾਂ ਦੀ ਇੱਕ ਲੜੀ ਦੇ ਨਾਲ ਵਿਕਾਸ ਦੇ ਇੱਕ ਨਵੇਂ ਪੜਾਅ ਦੀ ਸ਼ੁਰੂਆਤ ਹੋਈ ਹੈ, ਜੋ ਅਗਲੇ ਸਮੇਂ ਤੱਕ ਜਾਰੀ ਰਹੇਗੀ।

ਇਸ ਮੌਕੇ ਵੱਖ-ਵੱਖ ਪਤਵੰਤੇ ਸੱਜਣਾਂ ਤੋਂ ਇਲਾਵਾ ਇਨ੍ਹਾਂ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਸਟਾਫ਼, ਵਿਦਆਰਥੀ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।

Leave a Reply

Your email address will not be published. Required fields are marked *

View in English