View in English:
May 18, 2024 3:29 pm

ਡਾ. ਨਵਜੋਤ ਕੌਰ ਸਿੱਧੂ ਹੋਈ ਕੈਂਸਰ ਦਾ ਸ਼ਿਕਾਰ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਮਾਰਚ 23

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਧਰਮ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਕੈਂਸਰ ਹੋ ਗਿਆ ਹੈ। ਉਹਨਾਂ ਖੁਦ ਟਵੀਟ ਕਰ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਹਨਾਂ ਲਿਖਿਆ ਹੈ ਕਿ ਉਹ (ਨਵਜੋਤ ਸਿੱਧੂ) ਉਸ ਅਪਰਾਧ ਲਈ ਜੇਲ੍ਹ ਵਿਚ ਹਨ, ਜੋ ਉਹਨਾਂ ਨੇ ਕੀਤਾ ਹੀ ਨਹੀਂ। ਹਰ ਦਿਨ ਤੁਹਾਡੀ ਉਡੀਕ ਕਰਦੀ ਹਾਂ, ਤੁਹਾਡੇ ਨਾਲੋਂ ਵੱਧ ਪੀੜਾ ਝੱਲ ਰਹੀ ਹਾਂ। ਤੁਹਾਡੀ ਉਡੀਕ ਕਰ‌ਦਿਆਂ ਵੇਖ ਰਹੀ ਹਾਂ ਕਿ ਤੁਹਾਨੂੰ ਵਾਰ ਵਾਰ ਇਨਸਾਫ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਸੱਚ ਬਹੁਤ ਤਾਕਤਵਰ ਹੁੰਦਾ ਹੈ, ਤੁਹਾਡਾ ਵਾਰ ਵਾਰ ਇਮਤਿਹਾਨ ਲਿਆ ਜਾਂਦਾ ਹੈ। ਹੁਣ ਤੁਹਾਡੀ ਉਡੀਕ ਨਹੀਂ ਕਰ ਸਕਦੀ ਕਿਉਂਕਿ ਸਟੇਜ 2 ਦਾ ਕੈਂਸਰ ਹੈ।
ਜ਼ਿਕਰਯੋਗ ਹੈ ਕਿ ਡਾ. ਨਵਜੋਤ ਕੌਰ ਸਿੱਧੂ ਦਾ ਡੇਰਾਬਸੀ ਦੇ ਇੱਕ ਨਿੱਜੀ ਹਸਪਤਾਲ ‘ਚ ਇਲਾਜ ਚਲ ਰਿਹਾ ਹੈ।

Leave a Reply

Your email address will not be published. Required fields are marked *

View in English