View in English:
April 25, 2024 2:57 pm

ਡਾ.ਬਲਜੀਤ ਕੌਰ ਨੇ ਮਲੋਟ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਮਈ 15

ਪੰਜਾਬ ਸਰਕਾਰ ਵੱਲੋਂ ਉਦਯੋਗਿਕ ਇਕਾਈਆਂ ਨੂੰ ਪ੍ਰਫੂਲਿਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕੋਈ ਵੀ ਵਿਅਕਤੀ ਆਪਣਾ ਉਦਯੋਗ ਸ਼ੁਰੂ ਕਰਕੇ ਲੋਕਾਂ ਨੂੰ ਵੀ ਰੋਜਗਾਰ ਦੇ ਸਕੇ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਾਕਟਰ ਬਲਜੀਤ ਕੌਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਪੰਜਾਬ ਨੇ ਅੱਜ ਮਿੰਨੀ ਉਦਯੋਗਿਕ ਵਿਕਾਸ ਕੇਂਦਰ ਮਲੋਟ ਦੇ 2.69 ਕਰੋੜ ਰੁਪਏ ਦੇ ਲਗਭਗ ਦੀ ਲਾਗਤ ਨਾਲ ਕੀਤੀ ਜਾਣ ਵਾਲੀ ਚਾਰ ਦੀਵਾਰੀ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ।

ਉਹਨਾਂ ਕਿਹਾ ਕਿ ਇਸ ਚਾਰਦੀਵਾਰੀ ਦਾ ਕੰਮ ਕਾਫੀ ਸਮੇਂ ਤੋਂ ਲਟਕਦਾ ਆ ਰਿਹਾ ਸੀ ਅਤੇ ਹੁਣ ਪੰਜਾਬ ਸਰਕਾਰ ਦੀ ਅਗਵਾਈ ਹੇਠ ਇਸ ਕੰਮ ਨੁੰ ਜਲਦ ਹੀ ਪੂਰਾ ਕਰ ਲਿਆ ਜਾਵੇਗਾ। ਉਹਨਾ ਕਿਹਾ ਕਿ ਸਰਕਾਰ ਵੱਲੋਂ ਫੋਕਲ ਪੁਆਇੰਟ ਵਿਖੇ ਮਿੰਨੀ ਉਦਯੋਗਿਕ ਇਕਾਈਆਂ ਨੂੰ ਪ੍ਰਫੂਲਿਤ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਚ ਹੋਰ ਵੀ ਨਵੀਨੀਕਰਨ ਦੇ ਕੰਮ ਕੀਤੇ ਜਾਣਗੇ।

ਇਸ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਦਲਬੀਰ ਸਿੰਘ ਢਿੱਲੋ ਚੈਅਰਮੈਨ ਇੰਡਸਟਰੀਅਲ ਕਾਰਪੋਰੇਸ਼ਨ ਪੰਜਾਬ ਨੇ ਫੋਕਲ ਪੁਆਇੰਟ ਦੇ ਪਲਾਟ ਅਲਾਟੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਤੇ ਜਲਦ ਹੀ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਚੈਅਰਮੈਨ ਨੇ ਫੋਕਲ ਪੁਆਇੰਟ ਦੇ ਪਲਾਟ ਹੋਲਡਰਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਪਲਾਟ ਅਲਾਟ ਕੀਤਾ ਜਾਂਦਾ ਹੈ ਤਾਂ ਜਲਦ ਤੋਂ ਜਲਦ ਉਦਯੋਗ ਸ਼ੁਰੂ ਕੀਤਾ ਜਾਵੇ ।

Leave a Reply

Your email address will not be published. Required fields are marked *

View in English